ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

Jiya Nagpal
2 Min Read

ਕੋਟਕਪੂਰਾ, 9 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ।

ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾ ਦੀ ਵੀ ਵੰਡ ਕੀਤੀ ਗਈ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਵਾਰਡ ਨੰਬਰ 5 ਦੀ ਕੌਂਸਲਰ ਸ੍ਰੀਮਤੀ ਮਨਪ੍ਰੀਤ ਕੌਰ ਵਿਰਦੀ, ਸ. ਗੁਰਚਰਨ ਸਿੰਘ ਵਿਰਦੀ, ਸ. ਸਵਰਨ ਸਿੰਘ ਵਿਰਦੀ, ਸ. ਪਦਮ ਸਿੰਘ, ਸ੍ਰੀ ਜਗਮੋਹਨ ਲਾਲ ਸ਼ਰਮਾ, ਡਿਪੂ ਹੋਲਡਰ ਸ੍ਰੀਮਤੀ ਵੰਦਨਾ ਗਰਗ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰ ਸ. ਯਾਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *