ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

Jiya Nagpal
2 Min Read

ਦੋਦਾ   /ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਅਤੇ ਭਲਾਈਆਣਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ।

ਇਨ੍ਹਾਂ ਡਾਕੂਮੈਂਟਰੀ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ। ਇਹ ਡਾਕੂਮੈਂਟਰੀ ਪ੍ਰਚਾਰ ਵੈਨ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਪਹੁੰਚ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸੰਦੇਸ਼ ਨਾਲ ਜੋੜੇਗੀ।

Share This Article
Leave a comment

Leave a Reply

Your email address will not be published. Required fields are marked *