ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ

Jiya Nagpal
2 Min Read
ਚੰਡੀਗੜ੍ਹ, 11 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 172ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 661 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 172ਵੇਂ ਦਿਨ ਪੁਲਿਸ ਟੀਮਾਂ ਨੇ 417 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 46,774 ਹੋ ਗਈਆਂ। ਇਸ ਤੋਂ ਇਲਾਵਾ 348 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 497ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 987 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ, 1477 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 497 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,302 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Share This Article
Leave a comment

Leave a Reply

Your email address will not be published. Required fields are marked *