ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

Jiya Nagpal
3 Min Read

ਮੂਨਕ/ ਸੰਗਰੂਰ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ “ਲੋਕ ਮਿਲਣੀ” ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ।

ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ ‘ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੀ ਕੰਮਾਂ ਲਈ ਕਿਸੇ ਵੀ ਦਫਤਰ ਵਿੱਚ ਖੱਜਲ ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ।

ਮੰਤਰੀ ਗੋਇਲ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਨਿਰਪੱਖ ਸੁਣਵਾਈ ਕੀਤੀ ਜਾਵੇਗੀ, ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ, ਯੋਗ ਮਾਮਲਿਆਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸਰਕਾਰ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਛੋਟੇ-ਛੋਟੇ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ। ਲੋਕ ਮਿਲਣੀ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਲੱਭਣਾ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਠਣਾ ਚਾਹੀਦਾ ਹੈ, ਹਰ ਵਿਅਕਤੀ ਲਈ 10 ਲੱਖ ਰੁਪਏ ਦਾ ਮੁਫਤ ਇਲਾਜ ,600 ਯੂਨਿਟ ਮੁਫਤ ਬਿਜਲੀ, ਹਰ ਖੇਤ ਤੱਕ ਨਹਿਰੀ ਪਾਣੀ, ਮਹਿਲਾਵਾਂ ਨੂੰ ਹਰ ਮਹੀਨੇ 1000 ਅਤੇ 1500 ਦੇਣਾ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, ਆਮ ਆਦਮੀ ਪਾਰਟੀ ਸਰਕਾਰ ਦੇ ਇਤਿਹਾਸਿਕ ਕੰਮ ਹਨ, ਜਿਸ ਦੀ ਚਰਚਾ ਸਿਰਫ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ।

ਇਸ ਮੌਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਸ਼ੰਸਾ ਕਰਦਿਆਂ ਹਲਕੇ ਦੀ ਤਰੱਕੀ ਅਤੇ ਵਿਕਾਸ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸ਼ੀਸ਼ਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਪਾਸ ਮਲਾਣਾ, ਪ੍ਰਧਾਨ ਨਗਰ ਪੰਚਾਇਤ ਜੋਨੀ ਅਰੋੜਾ ਮੂਨਕ ਮੰਡੀ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਣਾ, ਰਣਧੀਰ ਸਿੰਘ ਕੋਆਰਡੀਨੇਟਰ ਐਸਸੀ ਵਿੰਗ ਹਲਕਾ ਲਹਿਰਾ, ਕੌਂਸਲਰ ਨਛੱਤਰ ਰਾਓ, ਕੌਂਸਲਰ ਬਲਵੀਰ ਸੈਣੀ, ਕੌਂਸਲਰ ਗੁਰਵਿੰਦਰ ਸਿੰਘ ਬੱਬੂ, ਗੁਰਸੇਵਕ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਲਹਿਰਾ, ਮਿੰਟੂ ਸੈਣੀ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *