ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

Jiya Nagpal
2 Min Read

ਮੂਨਕ, 12 ਜੁਲਾਈ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 05.07.2026 ਤੋਂ 12.07.2026 ਤਕ ਡਰੱਗ ਦੇ 02 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 16 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਸੁਲਫਾ ਬ੍ਰਾਮਦ ਕਰਵਾਏ ਗਏ।

27 ਐਨ.ਡੀ.ਪੀ.ਐਸ ਤਹਿਤ 03 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਦਵਾਈ ਦਿਲਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆਂ ਵਿੱਚ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 135 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 59 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 11 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

Share This Article
Leave a comment

Leave a Reply

Your email address will not be published. Required fields are marked *