ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

Jiya Nagpal
2 Min Read
ਚੰਡੀਗੜ੍ਹ, ਜੁਲਾਈ 14: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ ‘ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
Share This Article
Leave a comment

Leave a Reply

Your email address will not be published. Required fields are marked *