ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

Jiya Nagpal
2 Min Read

ਚੰਡੀਗੜ੍ਹ, 16 ਜੁਲਾਈ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਰੇ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਈਕੋ-ਫ੍ਰੈਂਡਲੀ ਹੋਣਗੇ। ਇਸ ਮੌਕੇ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾਵਿਧਾਨ ਸਭਾ ਉਪ ਪ੍ਰਧਾਨ ਡਾ. ਕ੍ਰਿਸ਼ਨ ਲਾਲ ਮਿੱਢਾਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲਸੂਚਨਾਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ ਅਤੇ ਡਿਪਟੀ ਕਮਿਸ਼ਨਰ ਡਾ. ਵੈਸ਼ਾਲੀ ਸ਼ਰਮਾ ਸਮੇਤ ਕਈ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਜੀਂਦ ਸਥਿਤ ਚੌ. ਰਣਬੀਰ ਸਿੰਘ ਯੂਨੀਵਰਸਿਟੀ ਪਹੁੰਚੇ। ਇੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਅਧਿਕਾਰੀਆਂ ਤੋਂ ਜਾਣਕਾਰੀ ਲਈ। ਇਸ ਤੋਂ ਬਾਅਦ ਮੁੱਖ ਮੰਤਰੀ ਜੀਂਦ ਰੇਲਵੇ ਸਟੇਸ਼ਨ ਪਹੁੰਚ ਕੇ ਹਾਈਡ੍ਰੋਜਨ ਟ੍ਰੇਨ ਦੇ ਸ਼ੁਭਾਰੰਭ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਦੇ ਸਬੰਧ ਵਿੱਚ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇੱਥੇ ਉਨ੍ਹਾਂ ਨੇ ਆਮ ਲੋਕਾਂ ਅਤੇ ਵੀਆਈਪੀ ਐਂਟਰੀਐਗਜ਼ੀਕਿਊਟਿਵ ਲੌਂਜਕੈਫੇਟੇਰੀਆ ਅਤੇ ਰੇਲਵੇ ਟਰੈਕ ਦਾ ਨਿਰੀਖਣ ਕੀਤਾ ਅਤੇ ਯਾਤਰੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਕਲਵਯ ਸਟੇਡੀਅਮ ਦੇ ਸਾਹਮਣੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਮੈਦਾਨ ਵਿੱਚ ਆਯੋਜਿਤ ਹੋਣ ਵਾਲੀ ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਮ ਲੋਕਾਂ ਦੇ ਬੈਠਣਪਾਰਕਿੰਗ ਪ੍ਰਬੰਧਜਨਤਾ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਤੇ ਹਾਂਸੀ ਦੇ ਵਿਧਾਇਕ ਸ੍ਰੀ ਵਿਨੋਦ ਭਯਾਨਾਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕਚੌ. ਰਣਬੀਰ ਸਿੰਘ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਮਪਾਲ ਸੈਣੀਭਾਜਪਾ ਨੇਤਾ ਸ੍ਰੀ ਜਵਾਹਰ ਲਾਲ ਸੈਣੀਸੂਚਨਾਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਸਮੇਤ ਕਈ ਮਾਣਯੋਗ  ਵਿਅਕਤੀ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *