ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Jiya Nagpal
5 Min Read

ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖੰਡ ਪੱਧਰ ਤੇ ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ “ਸੱਚ” ਪੋਰਟਲ ਰਾਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾਸਾਰੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣਟਾਇਲਟ ਅਤੇ ਕੰਧ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ।

ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਤੋਂ ਰਾਜ ਦੇ ਸਰਕਾਰੀ ਸਕੂਲਾਂ ਦੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨਾਲ ਸਿੱਧਾ ਰਾਜ ਪੱਧਰੀ ਸੰਵਾਦ ਕਰ ਰਹੇ ਸਨ। ਇਸ ਮੌਕੇ ਤੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਮੌਜ਼ੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਤੇ ਸਰਕਾਰੀ ਸਕੂਲਾਂ ਦੇ ਮੁਲਾਂਕਣ ਲਈ “ਸੱਚ” ਨਾਮਕ ਪੋਰਟਲ ਵੀ ਲਾਂਚ ਕੀਤਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਹਰੇਕ ਜ਼ਿਲ੍ਹੇ ਦੇ ਇੱਕ ਸਕੂਲ ਦੀ ਸਕੂਲ ਪ੍ਰਬੰਧਨ ਕਮੇਟੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਮੈਨਸਕੱਤਰ ਅਤੇ ਮੈਂਬਰਾਂ ਨਾਲ ਸਫਾਈਪੀਣ ਵਾਲੇ ਪਾਣੀ ਦੇ ਪ੍ਰਬੰਧਟਾਇਲਟਸਟੇਡੀਅਮਸਕੂਲ ਵਿੱਚ ਬੱਚਿਆਂ ਦੀ ਗਿਣਤੀਬੋਰਡ ਪ੍ਰੀਖਿਆਵਾਂ ਦੇ ਨਤੀਜੇਸੁਪਰ-100 ਅਤੇ ਬੁਨਿਆਦ ਪ੍ਰੋਗਰਾਮ ਵਿੱਚ ਬੱਚਿਆਂ ਦੇ ਦਾਖਲੇ ਤੋਂ ਇਲਾਵਾ ਆਈ.ਆਈ.ਟੀ.ਆਈ.ਆਈ.ਐਮ.ਰਾਜ ਅਤੇ ਰਾਸ਼ਟਰੀ ਪੱਧਰ ਤੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਲੈ ਕੇ ਸਕੂਲ ਪ੍ਰਬੰਧਨ ਕਮੇਟੀ ਦੀਆਂ ਮੀਟਿੰਗਾਂ ਅਤੇ ਪੀ.ਟੀ.ਐਮ. ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਮੁੱਖ ਮੰਤਰੀ ਨੇ ਸਿੱਖਿਆ ਅਤੇ ਉਨ੍ਹਾਂ ਦੇ ਸਕੂਲਾਂ ਦੀ ਬਿਹਤਰੀ ਲਈ ਸੁਝਾਵਾਂ ਅਤੇ ਲੋੜਾਂ ਤੇ ਵੀ ਗੱਲਬਾਤ ਕੀਤੀ। ਸਕੂਲ ਪ੍ਰਬੰਧਨ ਕਮੇਟੀ ਦੇ ਸਾਰੇ ਅਹੁਦੇਦਾਰਾਂ ਨੇ ਸੂਬਾ ਸਰਕਾਰ ਵੱਲੋਂ ਸਕੂਲੀ ਸਿੱਖਿਆ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸੋਚ ਦੇ ਅਨੁਸਾਰ ਹਰਿਆਣਾ ਸਰਕਾਰ ਸਕੂਲੀ ਸਿੱਖਿਆ ਨੂੰ ਗੁਣਵੱਤਾ ਭਰਪੂਰ ਅਤੇ ਸੰਸਕਾਰਵਾਨ ਬਣਾਉਣ ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਤਾਕਤ ਉਸਦੀ ਸਿੱਖਿਆ ਵਿੱਚ ਹੁੰਦੀ ਹੈਇਸ ਲਈ ਕਮੇਟੀ ਦੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਸਕੂਲ ਦੇ ਮਾਹੌਲ ਨੂੰ ਅਨੁਕੂਲ ਬਣਾਉਣ ਲਈ ਮਿਲ-ਜੁਲ ਕੇ ਕੰਮ ਕਰਨ।

ਉਨ੍ਹਾਂ ਨੇ ਸਕੂਲ ਮੁਖੀਆਂ ਨੂੰ ਵੀ ਸੱਦਾ ਦਿੱਤਾ ਕਿ ਸਾਰੇ ਅਧਿਆਪਕਸਕੂਲ ਪ੍ਰਬੰਧਨ ਕਮੇਟੀ ਦੇ ਮੈਂਬਰ ਅਤੇ ਬੱਚੇ ਸਕੂਲ ਕੈਂਪਸ ਵਿੱਚ ਪੌਦੇ ਲਗਾਉਣ। ਬੱਚਿਆਂ ਨੂੰ “ਇੱਕ ਪੇੜ ਮਾਂ ਕੇ ਨਾਮ” ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਸਰਕਾਰੀ ਸਕੂਲਾਂ ਦਾ ਸਮੇਂ-ਸਮੇਂ ਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ।

ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਵੀ ਸਕੂਲ ਪ੍ਰਬੰਧਨ ਕਮੇਟੀ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਮਜ਼ਬੂਤ ਕੜੀ ਦੱਸਿਆ ਅਤੇ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਕੂਲ ਦੀਆਂ ਸਮੱਸਿਆਵਾਂ ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਸਕੂਲ ਮੁਖੀ ਨਾਲ ਮਿਲ ਕੇ ਉੱਥੋਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਕਰਨ ਦੀ ਗੱਲ ਵੀ ਕਹੀ। ਇਸ ਵਾਰ ਬੋਰਡ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਪ੍ਰੀਖਿਆ ਨਤੀਜੇ ਬਿਹਤਰ ਆਉਣ ਤੇ ਵਿਦਿਆਰਥੀਆਂਅਧਿਆਪਕਾਂਸਕੂਲ ਮੁਖੀਆਂ ਸਮੇਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਸ੍ਰੀ ਢਾਂਡਾ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਅਕ ਤਬਦੀਲੀ ਜਨ ਭਾਗੀਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਰਾਜ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਬਕਾ ਸਾਥਸਬਕਾ ਵਿਕਾਸਸਬਕਾ ਵਿਸ਼ਵਾਸ‘ ਦੇ ਮੂਲ ਮੰਤਰ ਤੇ ਚੱਲਦਿਆਂ ਹਰਿਆਣਾ ਸਰਕਾਰ ਹਰ ਬੱਚੇ ਨੂੰ ਆਧੁਨਿਕ ਅਤੇ ਸਮਾਵੇਸ਼ੀ ਸਿੱਖਿਆ ਦੇਣ ਲਈ ਸੰਕਲਪਬੱਧ ਹੈ।

ਇਸ ਮੌਕੇ ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਜੇ ਸਿੰਘ ਦਹੀਆਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਬੀ.ਬੀ. ਭਾਰਤੀ ਅਤੇ ਸ੍ਰੀ ਰਾਕੇਸ਼ ਸੰਧੂਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਡਾ. ਯਸ਼ਪਾਲਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਜਤਿੰਦਰ ਕੁਮਾਰਸਕੂਲ ਪ੍ਰੋਜੈਕਟ ਡਾਇਰੈਕਟਰ ਸ੍ਰੀ ਸਵਪਨਿਲ ਪਾਟਿਲਜੁਆਇੰਟ ਸਕੂਲ ਪ੍ਰੋਜੈਕਟ ਡਾਇਰੈਕਟਰ ਸ੍ਰੀ ਮਯੰਕ ਵਰਮਾ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ।

Share This Article
Leave a comment

Leave a Reply

Your email address will not be published. Required fields are marked *