ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

Jiya Nagpal
2 Min Read

ਤਰਨ ਤਾਰਨ, 27 ਜੁਲਾਈ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਜ਼ਿਲ੍ਹੇ ਦੇ ਰੋਜ਼ਾਨਾ ਚਾਰ ਪਿੰਡਾਂ ‘ਚ ਇਹ ਫ਼ਿਲਮ ਦਿਖਾਈ ਜਾ ਰਹੀ ਹੈ

ਬੀਤੀ ਸ਼ਾਮ ਡਾਕੂਮੈਂਟਰੀ ਵੈਨਾਂ ਜ਼ਿਲ੍ਹੇ ਦੇ ਪਿੰਡ ਕਸੇਲ, ਕਸੇਲ ਹਵੇਲੀਆਂ, ਭੈਣੀ ਮੱਟੂਆ ਤੇ ਕੰਬੋ ਵਿਖੇ ਪਹੁੰਚੀਆਂ, ਜਿਥੇ ਐਲ.ਈ.ਡੀ. ਸਕਰੀਨਾਂ ’ਤੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਵੱਡੀ ਗਿਣਤੀ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਸਮਾਨਤਾ, ਮਨੁੱਖਤਾ ਦੀ ਭਲਾਈ, ਸੱਚ ਅਤੇ ਭਾਈਚਾਰੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ।

ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ, ਸੇਵਾ ਅਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖਾਸ ਕਰ ਨੌਜਵਾਨਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਉੱਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਅੱਜ ਵੀ ਕੁੱਲ ਲੋਕਾਈ ਦਾ ਮਾਰਗਦਰਸ਼ਨ ਕਰਦੀ ਹੈ, ਜਿਸ ਨਾਲ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

Share This Article
Leave a comment

Leave a Reply

Your email address will not be published. Required fields are marked *