ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

Jiya Nagpal
4 Min Read

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:

ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹਡਾਚਰਨਜੀਤ ਸਿੰਘ ਦੇ ਦਿਸ਼ਾਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ‘ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇਆਯੋਜਿਤ ਕੀਤਾ ਗਿਆ

ਇਸ ਮੌਕੇ ਡਾਮਨਮੀਤ ਸਿੰਘ (.ਡੀ..) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ..ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ

ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ ਉਨ੍ਹਾਂ ਕਿਸਾਨਾਂ ਨੂੰ ਪੀ.ਐਮਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ

ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ l

Share This Article
Leave a comment

Leave a Reply

Your email address will not be published. Required fields are marked *