ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ

Jiya Nagpal
2 Min Read

ਫਾਜ਼ਿਲਕਾ, 31 ਜੁਲਾਈ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਤਿਹਾਸਕ ਫ਼ੈਸਲੇ ਲੈਂਦਿਆਂ ਸੂਬੇ ਭਰ ਵਿੱਚ ਹਜ਼ਾਰਾਂ ਦੇ ਕਰੀਬ ਨੌਜਵਾਨਾਂ ਨੂੰ ਰੈਗੂਲਰ ਕੀਤਾ ਹੈ! ਇਸ ਤੋਂ ਇਲਾਵਾ ਠੇਕਾ ਆਧਾਰ ‘ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ! ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਵੀ ਹਾਜ਼ਰ ਸਨ।
ਵਿਧਾਇਕ ਸਵਨਾ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਹੋਰ ਲੰਬਿਤ ਮੰਗਾਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਪੜਾਅਵਾਰ ਢੰਗ ਨਾਲ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਅਨੇਕਾਂ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਹਰ ਪਰਿਵਾਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਸਾਲਾਂ ਤੋਂ ਰੁਕੀਆਂ ਸਰਕਾਰੀ ਭਰਤੀਆਂ ਮੁੜ ਸ਼ੁਰੂ ਕਰਨਾ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ, ਸੜਕਾਂ ਦਾ ਵਿਆਪਕ ਵਿਕਾਸ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਮੁੱਖ ਮੰਤਰੀ ਸਿਹਤ ਯੋਜਨਾ ਅਤੇ 70 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਪ੍ਰਮੁੱਖ ਪ੍ਰਾਪਤੀਆਂ ਹਨ।

Share This Article
Leave a comment

Leave a Reply

Your email address will not be published. Required fields are marked *