ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਈ

Jiya Nagpal
2 Min Read

ਤਰਨ ਤਾਰਨ, 31 ਜੁਲਾਈ :
ਭਾਰਤ ਚੋਣ ਕਮਿਸ਼ਨ ਨੇ ਐੱਸ.ਆਈ.ਆਰ ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧਾ ਕੇ 925 ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ,14 ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਨਾਲ ਜ਼ਿਲ੍ਹੇ ਵਿੱਚ ਹੁਣ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 911 ਤੋਂ ਵਧ ਕੇ 925 ਹੋ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ 4 ਨਵੇਂ ਪੋਲਿੰਗ ਬੂਥਾਂ ਨੂੰ ਪ੍ਰਵਾਨਗੀ ਮਿਲੀ ਹੈ, ਜਿਸ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 ਤੋਂ ਵੱਧ ਕੇ 226 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਖੇਮਕਰਨ ਹਲਕੇ ਵਿੱਚ ਕੋਈ ਨਵਾਂ ਪੋਲਿੰਗ ਬੂਥ ਨਹੀਂ ਬਣਾਇਆ ਗਿਆ ਅਤੇ ਇਥੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 235 ਹੀ ਰਹੇਗੀ।

ਇਸੇ ਤਰ੍ਹਾਂ ਪੱਟੀ ਵਿਧਾਨ ਸਭਾ ਹਲਕੇ ਵਿੱਚ 3 ਨਵੇਂ ਪੋਲਿੰਗ ਬੂਥਾ ਨੂੰ ਪ੍ਰਵਾਨਗੀ ਮਿਲੀ ਹੈ, ਜਿਸ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 225 ਤੋਂ ਵੱਧ ਕੇ 228 ਹੋ ਗਈ ਹੈ।

ਇਸ ਤੋਂ ਇਲਾਵਾ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 7 ਨਵੇਂ ਪੋਲਿੰਗ ਬੂਥਾਂ ਨੂੰ ਪ੍ਰਵਾਨਗੀ ਮਿਲਣ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 229 ਤੋਂ ਵੱਧ ਕੇ 236 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 1,200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਨੂੰ ਜਾਂ ਤਾਂ ਨਵੇਂ ਪੋਲਿੰਗ ਬੂਥ ਸਥਾਪਿਤ ਕਰਕੇ ਜਾਂ ਜਿੱਥੇ ਸੰਭਵ ਹੋਵੇ, ਉਸੇ ਪੋਲਿੰਗ ਸਟੇਸ਼ਨ ਦੀ ਇਮਾਰਤ ਦੇ ਅੰਦਰ ਹੀ ਵੋਟਰਾਂ ਦੀ ਮੁੜ-ਵੰਡ ਕਰਕੇ ਰੈਸ਼ਨੇਲਾਈਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਪੋਲਿੰਗ ਸਟੇਸ਼ਨਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ।

Share This Article
Leave a comment

Leave a Reply

Your email address will not be published. Required fields are marked *