ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਬੀਤੇ ਦਿਨ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿਖੇ ਫਾਜ਼ਿਲਕਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ

Jiya Nagpal
3 Min Read

ਫਾਜ਼ਿਲਕਾ, 10 ਅਪ੍ਰੈਲ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਬੀਤੇ ਦਿਨ ਵੀਰਵਾਰ ਨੂੰ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿਖੇ ਫਾਜ਼ਿਲਕਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ।  ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਜਿਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੌਕੇ ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ।
ਵਿਧਾਇਕ ਸਵਨਾ ਨੇ ਦੱਸਿਆ ਕਿ ਉਹ ਹਰ ਹਫ਼ਤੇ ਨਗਰ ਕੌਂਸਲ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪਹੁੰਚਦੇ ਹਨ ਤੇ ਅੱਜ ਫਾਜ਼ਿਲਕਾ ਸ਼ਹਿਰ ਵਾਸੀ ਤੇ ਪ੍ਰਾਪਰਟੀ ਲੀਡਰ ਵੱਲੋਂ ਕੁਲੈਕਟਰ ਰੇਟ ਨਾ ਵਧਾਉਣ ਦੀ ਮੰਗ ਰੱਖੀ ਜਿਸ ਉਪਰੰਤ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਤੇ ਜੋ ਵੀ ਲੋਕਾਂ ਦੀ ਜਾਇਜ਼ ਮੰਗਾਂ ਹਨ ਉਹ ਸਾਰੀਆਂ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਕੰਮ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਾਰੇ ਵਿਕਾਸ ਦੇ ਕੰਮ ਕਰ ਰਹੀ ਹੈ ਸੂਬੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਸਹਿ਼ਰ ਦੀਆਂ ਸਾਰੀਆਂ ਮੇਨ ਸੜਕਾਂ 80 ਪ੍ਰਤੀਸ਼ਤ ਨਵੀਆਂ ਬਣ ਕੇ ਤਿਆਰ ਹੋ ਗਈਆਂ ਹਨ ਤੇ ਬਾਕੀ ਦੀਆਂ ਵੀ ਆਉਣ ਵਾਲੇ ਸਮੇਂ ਵਿੱਚ ਬਣ ਕੇ ਤਿਆਰ ਹੋ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਵੀ ਵੱਡੀ ਉਪਲੱਬਧੀ ਹਾਸਲ ਕੀਤੀ ਹੈ ਤੇ ਸਾਰੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਪਣੇ ਕਾਰਜਕਾਲ ਦੇ ਸਮੇਂ ਦੌਰਾਨ ਸਿਟੀ ਸਕੈਨ ਮਸ਼ੀਨ ਲਗਾਈ ਹੈ ਤੇ 50 ਦੇ ਲੱਗਭਗ ਡਾਕਟਰ ਲਗਾਏ ਗਏ ਹਨ ਤੇ ਹਸਪਤਾਲ ਵਿੱਚ ਸਾਰੇ ਪ੍ਰਬੰਧ ਜਿਵੇਂ ਕਿ ਗਾਇਨੀ, ਸਰਜਰੀ, ਮੈਡੀਸ਼ਨ ਡਾਕਟਰ, ਅੱਖਾਂ, ਕੰਨਾਂ ਤੇ ਹੱਡੀਆਂ ਦੇ ਡਾਕਟਰ ਮੌਜੂਦ ਹਨ ਤੇ ਹਸਪਤਾਲ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਰਿਹਾ ਹੈ ਤੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਥੇ ਹਸਪਤਾਲ ਵਿੱਚ ਡਾਇਲਸਿਸ ਦੀਆਂ 4 ਮਸ਼ੀਨਾਂ ਲਗਾਈਆਂ ਹਨ ਤੇ 3 ਹੋਰ ਆਉਣ ਵਾਲੇ ਦਿਨਾਂ ਵਿੱਚ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਸਿਹਤ ਪੱਖੋਂ ਜ਼ਿਲ੍ਹੇ ਦੀ ਹਾਲਤ ਬਦ ਤੋਂ ਬਦਤਰ ਸੀ ਤੇ ਹੁਣ ਸਰਕਾਰੀ ਹਸਪਤਾਲਾਂ ਦੀ ਹਾਲਤ ਵਿੱਚ ਕਾਫੀ ਸੁਧਾਰ ਆਇਆ ਹੈ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਸ਼ਹਿਰ ਦੇ ਵਿਕਾਸ ਲਈ ਵਾਰਡਾਂ ਵਿੱਚ ਪੱਕੀਆਂ ਇੰਟਰਲਾਕ ਵਾਲੀਆਂ ਗਲੀਆਂ ਤੇ ਸੜਕਾਂ ਤੇ ਪਾਰਕ ਬਣਾਏ ਗਏ ਹਨ ਤੇ ਹੁਣ ਸੜਕਾਂ ਤੇ ਬਣੇ ਡਿਵਾਇਡਰ ਵਿੱਚ ਬੂਟੇ ਲਗਾਏ ਗਏ ਹਨ ਜਿਸ ਦੀ ਕੱਲ੍ਹ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਾਡੇ ਫਾਜ਼ਿਲਕਾ ਸ਼ਹਿਰ ਨੂੰ ਹਰਾ ਭਰਾ ਬਣਾਇਆ ਜਾ ਸਕੇ।
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *