ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

Jiya Nagpal
2 Min Read

ਫ਼ਿਰੋਜ਼ਪੁਰ, 03 ਅਗਸਤ:

ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਵਧੀਆ ਸੇਵਾ ਕਰਨ ਵਾਲੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਖਿਡਾਰੀ, ਅਧਿਆਪਕਾਂ, ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਾਜ ਪੱਧਰੀ ਸਮਾਗਮ ਨੂੰ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਿਚ ਆਪਣੀ ਸੋ ਫੀਸਦੀ ਭਾਗੀਦਾਰੀ ਬਣਾਉਣ ਦੀ ਹਦਾਇਤ ਕੀਤੀ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਪੀ. (ਐਚ.) ਧਰਮਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *