ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

Jiya Nagpal
3 Min Read

ਮਾਲੇਰਕੋਟਲਾ6 ਅਗਸਤ:

                    ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।

                    ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂਆਂਗਣਵਾੜੀ ਕੇਂਦਰਾਂਆਈ.ਟੀ.ਆਈ.ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਨਾਲ-ਨਾਲ ਉਹ ਬੱਚੇ ਵੀ ਸ਼ਾਮਲ ਹਨ ਜੋ ਕਿਸੇ ਵਿਦਿਅਕ ਸੰਸਥਾ ਵਿੱਚ ਨਹੀਂ ਪੜ੍ਹਦੇ। ਉਨ੍ਹਾਂ ਦੱਸਿਆ ਕਿ 1 ਤੋਂ 2 ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦਾ ਸੀਰਪ ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ ਗੋਲੀ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦਵਾਈ ਖਾਲੀ ਪੇਟ ਨਹੀਂਸਗੋਂ ਕੁਝ ਖਾਣ ਤੋਂ ਬਾਅਦ ਹੀ ਦਿੱਤੀ ਜਾਵੇਗੀ। ਜਿਹੜੇ ਬੱਚੇ 10 ਅਗਸਤ ਨੂੰ ਕਿਸੇ ਕਾਰਨ ਖੁਰਾਕ ਨਹੀਂ ਲੈ ਸਕਣਗੇਉਨ੍ਹਾਂ ਨੂੰ 17 ਅਗਸਤ ਨੂੰ ਮੋਪ-ਅੱਪ ਰਾਊਂਡ ਦੌਰਾਨ ਦਵਾਈ ਦਿੱਤੀ ਜਾਵੇਗੀ।

                    ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ ਨੇ ਦੱਸਿਆ ਕਿ ਇਹ ਮੁਹਿੰਮ ਹਰ ਸਾਲ ਦੋ ਵਾਰ ਚਲਾਈ ਜਾਂਦੀ ਹੈਜਿਸ ਦਾ ਉਦੇਸ਼ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਸੁਰੱਖਿਅਤ ਰੱਖ ਕੇ ਉਨ੍ਹਾਂ ਦੇ ਸਰੀਰਕਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਅਨੀਮੀਆਕੁਪੋਸ਼ਣਭੁੱਖ ਘੱਟ ਲੱਗਣਾਕਮਜ਼ੋਰੀ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਬੱਚੇ ਸਕੂਲਾਂ ਜਾਂ ਆਂਗਣਵਾੜੀ ਕੇਂਦਰਾਂ ਵਿੱਚ ਨਹੀਂ ਜਾਂਦੇਉਨ੍ਹਾਂ ਨੂੰ ਆਸ਼ਾ ਵਰਕਰ ਘਰ-ਘਰ ਜਾ ਕੇ ਐਲਬੈਂਡਾਜੋਲ ਦੀ ਖੁਰਾਕ ਦੇਣਗੇ।   

                    ਇਸ ਮੌਕੇ ਡਿਪਟੀ ਡੀ.ਈ.ਓ. ਕਮਲੇਸ਼ਕਰਨ ਕੁਮਾਰਸੁਪਰਵਾਈਜ਼ਰ ਰਣਬੀਰ ਕੌਰਡੀ.ਸੀ.ਐਮ. ਸੋਹਾਵਾ ਸਿੰਘ ਮਾਨਮਾਸ ਮੀਡੀਆ ਵਿੰਗ ਤੋਂ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ ਟਿੱਬਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *