ਚੰਡੀਗੜ੍ਹ ਵਿੱਚ ਸਰਕਾਰੀ ਮਕਾਨਾਂ ਦੀ ਦੁਰਵਰਤੋਂ ਉੱਤੇ ਹਰਿਆਣਾ ਸਰਕਾਰ ਸਖ਼ਤ

Jiya Nagpal
2 Min Read

ਚੰਡੀਗੜ੍ਹ, 7 ਅਗਸਤ – ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿੱਚ ਅਲਾਟ ਕੀਤੇ ਗਏ ਸਰਕਾਰੀ ਮਕਾਨਾਂ ਦੀ ਦੁਰਵਰਤੋਂਖਾਸ ਕਰਕੇ ਸਬਲੈਟਿੰਗ (ਕਿਰਾਏ ਉੱਤੇ ਦੇਣ) ਉੱਤੇ ਰੋਕ ਲਗਾਉਣ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ਅਜਿਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਸੈਲਫ-ਸਰਟੀਫਿਕੇਸ਼ਨ (ਸਵੈ-ਪ੍ਰਮਾਣੀਕਰਨ) ਲੈਣ ਦਾ ਫ਼ੈਸਲਾ ਕੀਤਾ ਹੈਜਿਨ੍ਹਾਂ ਨੂੰ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਜਾਂ ਰਾਜ ਸਰਕਾਰ ਵੱਲੋਂ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹਦਾਇਤਾਂ ਅਨੁਸਾਰਹਰੇਕ ਅਲਾਟੀ ਨੂੰ ਇਹ ਪ੍ਰਮਾਣਿਤ ਕਰਨਾ ਹੋਵੇਗਾ ਕਿ ਉਸ ਨੇ ਅਲਾਟ ਕੀਤਾ ਗਿਆ ਸਰਕਾਰੀ ਘਰ ਕਿਸੇ ਹੋਰ ਵਿਅਕਤੀ ਨੂੰ ਕਿਰਾਏ ਉੱਤੇ ਨਹੀਂ ਦਿੱਤਾ ਹੈ ਅਤੇ ਉਹ ਖੁਦ ਉਸੇ ਰਿਹਾਇਸ਼ ਵਿੱਚ ਰਹਿ ਰਿਹਾ ਹੈ।

ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਯੂ.ਟੀ. ਚੰਡੀਗੜ੍ਹ ਦੀ ਹਾਊਸ ਅਲਾਟਮੈਂਟ ਕਮੇਟੀ ਦੇ ਸਕੱਤਰ ਨੇ ਸਰਕਾਰ ਨੂੰ ਜਾਣੂ ਕਰਵਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਨੂੰ ਜਨਰਲ ਪੂਲ ਤੋਂ ਅਲਾਟ ਕੀਤੇ ਗਏ ਸਰਕਾਰੀ ਘਰਾਂ ਵਿੱਚ ਸਬਲੈਟਿੰਗਨਾਜਾਇਜ਼ ਕਬਜ਼ਿਆਂਦੁਰਵਰਤੋਂ ਅਤੇ ਬਿਨਾਂ ਇਜਾਜ਼ਤ ਕੀਤੇ ਗਏ ਨਿਰਮਾਣ ਨਾਲ ਸਬੰਧਤ ਸ਼ਿਕਾਇਤਾਂ ਲਗਾਤਾਰ ਪ੍ਰਾਪਤ ਹੋ ਰਹੀਆਂ ਹਨ।

ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਾਰੇ ਯੋਗ ਸਰਕਾਰੀ ਕਰਮਚਾਰੀਆਂ ਤੋਂ ਸਵੈ-ਪ੍ਰਮਾਣੀਕਰਨ ਪ੍ਰਾਪਤ ਕੀਤਾ ਜਾਵੇਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਲਾਟ ਕੀਤੇ ਗਏ ਸਰਕਾਰੀ ਘਰ ਦੀ ਵਰਤੋਂ ਨਿਯਮਾਂ ਦੇ ਅਨੁਸਾਰ ਕੀਤੀ ਜਾ ਰਹੀ ਹੈ।

ਮੁੱਖ ਸਕੱਤਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂਵਿਭਾਗ ਮੁਖੀਆਂਹਰਿਆਣਾ ਲੋਕ ਸੇਵਾ ਕਮਿਸ਼ਨਹਰਿਆਣਾ ਕਰਮਚਾਰੀ ਚੋਣ ਕਮਿਸ਼ਨਹਰਿਆਣਾ ਵਿਧਾਨ ਸਭਾਪੁਲਿਸ ਮਹਾਨਿਦੇਸ਼ਕਵਧੀਕ ਪੁਲਿਸ ਮਹਾਨਿਦੇਸ਼ਕ (ਸੀ.ਆਈ.ਡੀ.)ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕਾਂ) ਦੇ ਇੰਜੀਨੀਅਰ-ਇਨ-ਚੀਫ਼ ਸਮੇਤ ਸਾਰੇ ਸਬੰਧਤ ਦਫ਼ਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪ੍ਰਸ਼ਾਸਕੀ ਕੰਟਰੋਲ ਹੇਠਲੇ ਅਜਿਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਨਿਰਧਾਰਤ ਸਰਟੀਫਿਕੇਟ ਪ੍ਰਾਪਤ ਕਰਨਾ ਯਕੀਨੀ ਬਣਾਉਣਜਿਨ੍ਹਾਂ ਨੂੰ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਹੈ।

Share This Article
Leave a comment

Leave a Reply

Your email address will not be published. Required fields are marked *