ਆਮ ਲੋਕਾਂ ਦੀ ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਸੂਬਾ ਸਰਕਾਰ ਦਾ ਮੁੱਖ ਟੀਚਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Jiya Nagpal
4 Min Read

ਚੰਡੀਗੜ੍ਹ, 8 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਦਾ ਮੁੱਖ ਅਤੇ ਮੁੱਢਲਾ ਟੀਚਾ ਰਾਜ ਦੇ ਨਾਗਰਿਕਾਂ ਨੂੰ ਸੁਖਾਲੀਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕਾਂ ਦੇ ਨਿਰਮਾਣਚੌੜਾ ਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਨਿਰਧਾਰਤ ਸਮੇਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਸੜਕਾਂ ਦੀ ਗੁਣਵੱਤਾ ਅਤੇ ਨਿਰਮਾਣ ਕੰਮ ਦੀ ਰਫ਼ਤਾਰ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੋਤਾਹੀ ਨਾ ਵਰਤੀ ਜਾਵੇ।

ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ 10 ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਲ 2025-26 ਦੇ ਰੋਡ ਵਰਕਸ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪੀ.ਡਬਲਯੂ.ਡੀ.ਐਚ.ਐਸ.ਏ.ਐਮ.ਬੀ.ਪੰਚਾਇਤ ਵਿਭਾਗਐਫ.ਐਮ.ਡੀ.ਏ.ਜੀ.ਐਮ.ਡੀ.ਏ.ਐਸ.ਐਮ.ਡੀ.ਏ.ਪੀ.ਐਮ.ਡੀ.ਏ.ਐਚ.ਐਸ.ਵੀ.ਪੀ.ਐਚ.ਐਸ.ਆਈ.ਆਈ.ਡੀ.ਸੀ. ਅਤੇ ਯੂ.ਐੱਲ.ਬੀ.ਏ. ਦੇ ਅਧਿਕਾਰੀ ਸ਼ਾਮਲ ਹੋਏ।

‘ਮਾਰ੍ਹੀ ਸੜਕ‘ ਐਪ ਦੀਆਂ ਸ਼ਿਕਾਇਤਾਂ ਤੇ ਤੁਰੰਤ ਹੋਵੇ ਕਾਰਵਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ‘ਮਾਰ੍ਹੀ ਸੜਕ‘ ਮੋਬਾਈਲ ਐਪ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਐਪ ਤੇ ਆਮ ਲੋਕਾਂ ਵੱਲੋਂ ਦਰਜ ਕਰਵਾਈਆਂ ਜਾਣ ਵਾਲੀਆਂ ਸੜਕਾਂ ਦੇ ਟੋਇਆਂ ਅਤੇ ਨੁਕਸਾਨ ਨਾਲ ਸਬੰਧਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਟੋਏ ਤੁਰੰਤ ਭਰੇ ਜਾਣ ਅਤੇ ਕੀਤੇ ਗਏ ਮੁਰੰਮਤ ਦੇ ਕੰਮ ਦੀ ਰਿਪੋਰਟ ਲਾਜ਼ਮੀ ਤੌਰ ਤੇ ਐਪ ਤੇ ਅੱਪਲੋਡ ਕੀਤੀ ਜਾਵੇ। ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਜਾਂ ਰਿਪੋਰਟਿੰਗ ਵਿੱਚ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈਤਾਂ ਉਸ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਸੜਕਾਂ ਦੀ ਮੈਪਿੰਗ ਅਤੇ ਲਾਪਰਵਾਹੀ ਵਰਤਣ ਵਾਲੇ ਠੇਕੇਦਾਰਾਂ ਤੇ ਹੋਵੇਗੀ ਕਾਰਵਾਈ

ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਸਬੰਧਤ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੀਆਂ ਸਾਰੀਆਂ ਸੜਕਾਂ ਦੀ ਮੈਪਿੰਗ ਯਕੀਨੀ ਬਣਾਈ ਜਾਵੇਤਾਂ ਜੋ ਹਰ ਇੱਕ ਸੜਕ ਦੀ ਸਥਿਤੀ ਅਤੇ ਰੱਖ-ਰਖਾਅ ਦਾ ਸਹੀ ਰਿਕਾਰਡ ਉਪਲਬਧ ਰਹੇ। ਨਿਰਮਾਣ ਕੰਮਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਤੇ ਸਖ਼ਤ ਰੁਖ਼ ਅਪਨਾਉਂਦਿਆਂ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਹੜੇ ਠੇਕੇਦਾਰ ਤੈਅ ਸਮੇਂ ਤੇ ਕੰਮ ਪੂਰਾ ਨਹੀਂ ਕਰਨਗੇਉਨ੍ਹਾਂ ਤੇ ਜੁਰਮਾਨਾ ਲਗਾਇਆ ਜਾਵੇਗਾਜੋ ਗੁਣਵੱਤਾ ਦੇ ਮਿਆਰਾਂ ਦੀ ਅਣਦੇਖੀ ਕਰਨਗੇਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇਗਾ।

ਰੇਲਵੇ ਓਵਰਬ੍ਰਿਜ ਅਤੇ ਉਦਯੋਗਿਕ ਖੇਤਰਾਂ ਦੀਆਂ ਸੜਕਾਂ ਵਿੱਚ ਤੇਜ਼ੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਲਵੇ ਨਾਲ ਪ੍ਰਭਾਵਿਤ ਜਾਂ ਪੈਂਡਿੰਗ ਸਾਰੀਆਂ ਸੜਕ ਪ੍ਰੋਜੈਕਟਾਂ ਦੀ ਇੱਕ ਵਿਸਥਾਰ ਸੂਚੀ ਤਿਆਰ ਕੀਤੀ ਜਾਵੇ। ਇਸੇ ਦੇ ਆਧਾਰ ਤੇ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਬਿਠਾ ਕੇ ਸਮੱਸਿਆਵਾਂ ਦਾ ਫੌਰੀ ਹੱਲ ਕੱਢਿਆ ਜਾਵੇਤਾਂ ਜੋ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਅਤੇ ਅੰਡਰਬ੍ਰਿਜ ਦੇ ਨਿਰਮਾਣ ਕੰਮ ਜਲਦੀ ਤੋਂ ਜਲਦੀ ਪੂਰੇ ਹੋ ਸਕਣ।

ਮੁੱਖ ਮੰਤਰੀ ਨੇ ਸੂਬੇ ਦੇ ਉਦਯੋਗਿਕ ਖੇਤਰਾਂ ਵਿੱਚ ਉੱਚ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ਤੇ ਖ਼ਾਸ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚੇ ਨਾਲ ਨਾ ਸਿਰਫ਼ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀਬਲਕਿ ਰਾਜ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਵੈਕਲਪਿਕ ਤਕਨੀਕ: ਤਾਰਕੋਲ ਨਾ ਮਿਲੇ ਤਾਂ ਬਣਾਓ ਸੀਮੈਂਟਡ ਸੜਕਾਂ

ਸੜਕ ਨਿਰਮਾਣ ਸਮੱਗਰੀ ਦੀ ਉਪਲਬਧਤਾ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਵਿਕਾਸ ਕੰਮਾਂ ਲਈ ਸਮੇਂ ਸਿਰ ਤਾਰਕੋਲ (ਬਿਟੂਮੈਨ) ਦੀ ਸਪਲਾਈ ਵਿੱਚ ਰੁਕਾਵਟ ਆ ਰਹੀ ਹੈਤਾਂ ਕੰਮ ਨੂੰ ਰੋਕਣ ਦੀ ਬਜਾਏ ਸੜਕਾਂ ਦਾ ਨਿਰਮਾਣ ਸੀਮੈਂਟਡ (ਸੀ.ਸੀ. ਰੋਡ) ਕਰਵਾਇਆ ਜਾਵੇ। ਵਿਕਾਸ ਦੀ ਰਫ਼ਤਾਰ ਕਿਸੇ ਵੀ ਸਥਿਤੀ ਵਿੱਚ ਹੌਲੀ ਨਹੀਂ ਹੋਣੀ ਚਾਹੀਦੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘਸਿੰਜਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਸਿੰਘਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਸ੍ਰੀ ਰਾਜੀਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *