ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

Jiya Nagpal
2 Min Read

ਨਵੀਂ ਦਿੱਲੀ 9 ਅਗਸਤ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤਾ। ਸਿਰਫ਼ ਆਮ ਆਦਮੀ ਪਾਰਟੀ ਹੀ ਆਦਿਵਾਸੀ ਸਮਾਜ ਦੇ ਹੱਕਾਂ ਲਈ ਲੜ ਰਹੀ ਹੈ। ਅੱਜ ਆਦਿਵਾਸੀ ਨੇਤਾ ਚੈਤਰ ਵਸਾਵਾ ਇੱਕ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹਨ, ਕਿਉਂਕਿ ਉਹ ਆਦਿਵਾਸੀ ਸਮਾਜ ਦੀ ਆਵਾਜ਼ ਉਠਾ ਰਹੇ ਸਨ। ਅਸੀਂ ਸਾਰੇ ਉਨ੍ਹਾਂ ਦੇ ਜਲਦ ਬਾਹਰ ਆਉਣ ਲਈ ਅਰਦਾਸ ਕਰਦੇ ਹਾਂ।

ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਆਦਿਵਾਸੀ ਸਮਾਜ ਨਾਲ ਸਭ ਤੋਂ ਵੱਧ ਅਨਿਆਂ ਹੋਇਆ ਹੈ। 75 ਸਾਲਾਂ ਵਿੱਚ ਦੇਸ਼ ਨੇ ਤਰੱਕੀ ਕੀਤੀ, ਬਾਕੀ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ਪਿੱਛੇ ਰਹਿ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ਆਦਿਵਾਸੀ ਸਮਾਜ ਨੂੰ ਜਾਨਬੁੱਝ ਕੇ ਪਿੱਛੇ ਰੱਖਿਆ ਗਿਆ। ਉਨ੍ਹਾਂ ਦੇ ਜਿੰਨੇ ਵੀ ਸਰੋਤ ਸਨ, ਉਨ੍ਹਾਂ ‘ਤੇ ਡਾਕਾ ਮਾਰਿਆ ਗਿਆ। ਜਲ, ਜੰਗਲ ਅਤੇ ਜ਼ਮੀਨ ਆਦਿਵਾਸੀ ਸਮਾਜ ਦਾ ਜਨਮਸਿੱਧ ਅਧਿਕਾਰ ਹੈ, ਪਰ ਇਹ ਸਮਾਜ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤੇ ਗਏ ਕਿਉਂਕਿ ਬਾਕੀ ਪਾਰਟੀਆਂ ਦੇ ਨੇਤਾ ਚੋਰ ਅਤੇ ਭ੍ਰਿਸ਼ਟਾਚਾਰੀ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੁਹਾਡੇ ਹੱਕਾਂ ਲਈ ਲੜ ਰਹੀ ਹੈ ਅਤੇ ਇਸ ਲਈ ਕਿੰਨੀ ਹੀ ਵਾਰ ਸਾਡੇ ਨੇਤਾ ਜੇਲ੍ਹ ਗਏ ਹਨ। ਚੈਤਰ ਵਸਾਵਾ ਆਦਿਵਾਸੀ ਸਮਾਜ ਦਾ ਪੁੱਤਰ ਅਤੇ ਭਰਾ ਹੈ। ਉਹ ਆਦਿਵਾਸੀ ਸਮਾਜ ਨੂੰ ਹੱਕ ਦਿਵਾਉਣ ਲਈ ਨਾ ਜਾਣੇ ਕਿੰਨੀ ਵਾਰ ਜੇਲ੍ਹ ਗਏ ਹਨ। ਇਹ ਲੋਕ ਪੇਸਾ ਕਾਨੂੰਨ ਤਾਂ ਲੈ ਆਏ, ਪਰ ਉਸ ਨੂੰ ਲਾਗੂ ਨਹੀਂ ਕੀਤਾ। ਸਮਾਜ ਅਤੇ ਗ੍ਰਾਮ ਸਭਾ ਤੋਂ ਪੁੱਛੇ ਬਿਨਾਂ ਹੀ ਇਹ ਸਾਰੇ ਫੈਸਲੇ ਲੈ ਲੈਂਦੇ ਹਨ। ਅੱਜ ਚੈਤਰ ਵਸਾਵਾ ਜੇਲ੍ਹ ਵਿੱਚ ਹਨ ਕਿਉਂਕਿ ਉਹ ਆਦਿਵਾਸੀ ਸਮਾਜ ਲਈ ਲੜ ਰਹੇ ਹਨ। ਉਹ ਜਲਦੀ ਬਾਹਰ ਆਉਣ, ਇਸ ਲਈ ਅਰਦਾਸ ਕਰਨਾ।

Share This Article
Leave a comment

Leave a Reply

Your email address will not be published. Required fields are marked *