ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਕਰਵਾਏ

Jiya Nagpal
2 Min Read

ਤਰਨ ਤਾਰਨ 10 ਅਗਸਤ (  )- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਅਧੀਨ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਲੇਖ ਲਿਖਣ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ ਏ.ਈ.ਪੀ ਹੈੱਡਮਾਸਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜ਼ਿਲ੍ਹਾ  ਪੱਧਰ ‘ਤੇ 27 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦੀ ਚੋਣ ਸਕੂਲ ਪੱਧਰੀ ਮੁਕਾਬਲੇ ਰਾਹੀਂ ਕੀਤੀ ਗਈ ਸੀ। ਇਸ ਮੁਕਾਬਲੇ ਦਾ ਮੁੱਖ ਮੰਤਵ ਕਿਸ਼ੋਰ ਉਮਰ ਦੇ ਵਿਦਿਆਰਥੀਆਂ ਨੂੰ ਐੱਚ.ਆਈ.ਵੀ/ਏਡਜ਼ ਸਬੰਧੀ ਜਾਗਰੂਕ ਕਰਨਾ ਹੈ।

ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ ਕੰਨਿਆਂ ਸ ਸ ਢੋਟੀਆਂ, ਦੂਜਾ ਸਥਾਨ ਸ.ਹ.ਸ.ਸਕੂਲ ਬਾਗੜੀਆਂ ਅਤੇ ਤੀਜਾ ਸਥਾਨ  ਸ ਸ ਸ ਸਰਹਾਲੀ ਕਲਾਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜੇਤੂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਜੱਜਮੈਂਟ ਪੈਨਲ ਡਿਊਟੀ ਲਕਸ਼ਮਣ ਕੁਮਾਰ ਤੁੜ, ਅਮਨਦੀਪ ਕੌਰ ਕੈਰੋਂ ਅਤੇ ਕਵਲਦੀਪ ਕੌਰ ਢੋਟੀਆਂ ਨੇ ਬਾਖੂਬੀ ਨਿਭਾਈ। ਇਸ ਮੌਕੇ ਸਰਬਜੀਤ ਸਿੰਘ ਡੀ ਈ ਓ ਦਫ਼ਤਰ, ਸੁਖਬੀਰ ਸਿੰਘ ਕੰਗ, ਸੁਰਜਨ ਸਿੰਘ, ਮਨਦੀਪ ਸਿੰਘ, ਵੱਖ- ਵੱਖ ਸਕੂਲਾਂ ਦੇ ਗਾਈਡ ਅਧਿਆਪਕ ਅਤੇ ਸਮੂਹ ਸਟਾਫ਼ ਬਾਗੜੀਆਂ ਹਾਜ਼ਰ ਸੀ।

Share This Article
Leave a comment

Leave a Reply

Your email address will not be published. Required fields are marked *