ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

Jiya Nagpal
1 Min Read

ਜੰਡਿਆਲਾ ਗੁਰੂ, 13 ਅਗਸਤ (           ) — ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ।

ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਾਨੂੰ ਆਪਣੇ ਇਤਿਹਾਸਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਰਾਜ ਕੁਮਾਰ ਮਲਹੋਤਰਾ, ਮੀਤ ਪ੍ਰਧਾਨ ਅਮਨ ਵਿਰਕ ਸਮੇਤ ਹੋਰ ਸੰਗਤ ਵੀ ਹਾਜ਼ਰ ਸੀ।

Share This Article
Leave a comment

Leave a Reply

Your email address will not be published. Required fields are marked *