ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

Jiya Nagpal
3 Min Read
ਸੰਗਰੂਰ, 17 ਅਗਸਤ:
ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।
ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ।
ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।
ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।
ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।
ਇਸ ਮੌਕੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ ਪੰਜਾਬ ਸੰਜੀਵ ਗੁਪਤਾ, ਪੰਜਾਬ ਸਟੇਟ ਟਰੇਡਰ ਕਮਿਸ਼ਨ ਮੈਂਬਰ ਪੰਜਾਬ ਹਰਜੇਸ਼ ਗੋਪ, ਪੰਜਾਬ ਸਟੇਟ ਟਰੇਡਰ ਕਮਿਸ਼ਨ ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ , ਪੰਜਾਬ ਸਟੇਟ ਟਰੇਡਰ ਕਮਿਸ਼ਨ ਲਹਿਰਾ ਹਲਕਾ ਚੇਅਰਮੈਨ ਪ੍ਰਿੰਸ ਗਰਗ, ਪੰਜਾਬ ਸਟੇਟ ਟਰੇਡਰ ਕਮਿਸ਼ਨ ਦਿੜਬਾ ਹਲਕਾ ਚੇਅਰਮੈਨ ਅਜੇ ਬਾਂਸਲ, ਪੰਜਾਬ ਸਟੇਟ ਟਰੇਡਰ ਕਮਿਸ਼ਨ ਸੁਨਾਮ ਹਲਕਾ ਚੇਅਰਮੈਨ ਰਾਮ ਕੁਮਾਰ, ਪੰਜਾਬ ਸਟੇਟ ਟਰੇਡਰ ਕਮਿਸ਼ਨ ਸੰਗਰੂਰ ਹਲਕਾ ਚੇਅਰਮੈਨ ਸੁਖਵਿੰਦਰ ਸਿੰਘ, ਪੰਜਾਬ ਸਟੇਟ ਟਰੇਡਰ ਕਮਿਸ਼ਨ ਧੂਰੀ ਹਲਕਾ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਹਾਜ਼ਰ ਸਨ।
Share This Article
Leave a comment

Leave a Reply

Your email address will not be published. Required fields are marked *