ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੈਗੋਸ਼ੀਏਸ਼ਨ ਕਰਕੇ ਤੈਅ ਦਰਾਂ ਤੋਂ ਘੱਟ ਵਿੱਚ ਖ਼ਰੀਦ ਨੂੰ ਦਿੱਤੀ ਹਰੀ ਝੰਡੀ

Jiya Nagpal
3 Min Read

ਚੰਡੀਗੜ੍ਹ, 17 ਅਗਸਤ -ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੰਮ ਕਰ ਰਹੇ ਲਾਈਨਮੈਨਾਂ ਅਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿੱਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਰਾਜਸਵ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਵੱਲੋਂ ਵੱਖ-ਵੱਖ ਬਿਜਲੀ ਘਰਾਂ ਵਿੱਚ ਜੀ.ਆਈ.ਐੱਸ.-ਬੇ ਦੇ ਨਿਰਮਾਣ ਕਾਰਜ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ। ਮੁੱਖ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਨੈਗੋਸ਼ੀਏਸ਼ਨ ਕਰਦਿਆਂ ਟਰਾਂਸਫਾਰਮਰਾਂ ਅਤੇ ਸੁਰੱਖਿਆ ਕਿੱਟਾਂ ਦੀ ਖ਼ਰੀਦ ਅਤੇ ਜੀ.ਆਈ.ਐੱਸ.-ਬੇ ਦੇ ਨਿਰਮਾਣ ਕਾਰਜ ਲਈ ਫਰਮਾਂ ਨਾਲ ਤੈਅ ਦਰਾਂ ਤੋਂ ਵੀ ਘੱਟ ਰੇਟਾਂ ‘ਤੇ ਸਹਿਮਤੀ ਬਣਾਈ।

ਐਚਪੀਪੀਸੀ ਦੀ ਮੀਟਿੰਗ ਵਿੱਚ ਡੀਐਚਬੀਵੀਐਨ ਲਈ ਥ੍ਰੀ-ਫੇਸ ਦੇ 11ਕੇਵੀ/433-250ਵੀ, 400 ਕੇਵੀਏ ਦੇ 100 ਡਿਸਟ੍ਰੀਬਿਊਸ਼ਨ ਟਰਾਂਸਫਾਰਮਰ, ਐਚਵੀਪੀਐਨਐਲ ਲਈ 40/50 ਐਮਵੀਏ, 132/33 ਕੇਵੀ ਦੇ 28 ਪਾਵਰ ਟਰਾਂਸਫਾਰਮਰ, 25/33.5 ਐਮਵੀਏ, 66/11 ਕੇਵੀ ਦੇ 33 ਪਾਵਰ ਟਰਾਂਸਫਾਰਮਰ ਅਤੇ ਯੂਐਚਬੀਵੀਐਨਐਲ ਲਈ 100 ਕੇਵੀਏ ਦੇ 26000 ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦਿੱਤੀ ਗਈ।

ਇਸ ਤੋਂ ਇਲਾਵਾ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਵਿੱਚ ਕੰਮ ਕਰ ਰਹੇ ਲਾਈਨਮੈਨ ਅਤੇ ਸਹਾਇਕ ਲਾਈਨਮੈਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪਹਿਲੀ ਵਾਰ 5000 ਤੋਂ 7500 ਦੀ ਗਿਣਤੀ ਵਿੱਚ ਵਿਸ਼ੇਸ਼ ਟੀ ਐਂਡ ਪੀ ਕਿੱਟਾਂ ਖਰੀਦੀਆਂ ਜਾਣਗੀਆਂ ਜਿਸ ਵਿੱਚ 14 ਆਈਟਮ ਹੋਣਗੇ। ਇਨ੍ਹਾਂ ਤੋਂ ਇਲਾਵਾ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਵੱਲੋਂ ਵੱਖ-ਵੱਖ ਬਿਜਲੀ ਘਰਾਂ ਵਿੱਚ 81 ਕਰੋੜ ਰੁਪਏ ਦੀ ਲਾਗਤ ਨਾਲ ਜੀ.ਆਈ.ਐੱਸ.-ਬੇ ਦਾ ਨਿਰਮਾਣ ਕਾਰਜ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਦੇਸ਼ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਬਿਜਲੀ ਵਿਵਸਥਾ ਨੂੰ ਹੋਰ ਵੱਧ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ कि ਜਿੱਥੇ ਲੋੜ ਹੋਵੇ ਉੱਥੇ ਲੋੜੀਂਦੀ ਗਿਣਤੀ ਵਿੱਚ ਟਰਾਂਸਫਾਰਮਰ ਉਪਲਬਧ ਕਰਵਾਏ ਜਾਣ ਅਤੇ ਐਮਰਜੈਂਸੀ ਲਈ ਵੀ ਸਾਰੇ ਬਿਜਲੀ ਨਿਗਮਾਂ ਕੋਲ ਲੋੜੀਂਦਾ ਬੈਕਅੱਪ ਮੌਜੂਦ ਹੋਵੇ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਵੀ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸੇ ਦੇ ਮੱਦੇਨਜ਼ਰ ਅੱਜ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਪ੍ਰਦੇਸ਼ ਲਈ ਟਰਾਂਸਫਾਰਮਰ ਅਤੇ ਸੁਰੱਖਿਆ ਕਿੱਟਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਹਰੀ ਝੰਡੀ ਦਿੱਤੀ ਗਈ ਹੈ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ੀਮਾ ਬਰਾੜ, ਉਦਯੋਗ ਅਤੇ ਵਪਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ, ਹਰਿਆਣਾ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਅਤੇ ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਵਿਕਰਮ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *