ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਹੋਏ ਨਤਮਸਤਕ

Jiya Nagpal
3 Min Read
ਫਿਲੌਰ (ਜਲੰਧਰ), 17 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਭਾਦੋਂ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਹਰਜੋਤ ਕੌਰ ਲੌਹਟੀਆ ਵੀ ਮੌਜੂਦ ਸਨ।
ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੀ ਗੜ੍ਹੀ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਭਾਦੋਂ ਮਹੀਨੇ ਦੀ ਪਵਿੱਤਰ ਸੰਗਰਾਦ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਲੋਕਾਈ ਨੂੰ ਮਨੁੱਖਤਾ ਦੀ ਭਲਾਈ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਵੱਖ-ਵੱਖ ਵਰਗਾਂ ਦੇ ਲੋਕਾਂ ਵਲੋਂ ਧਾਰਮਿਕ ਸਮਾਗਮਾਂ ਨੂੰ ਮਿਲਜੁਲ ਕੇ ਮਨਾਇਆ ਜਾਂਦਾ ਹੈ, ਜੋ ਕਿ ਭਾਈਚਾਰਕ ਸਾਂਝ ਦਾ ਸਭ ਤੋਂ ਵੱਡਾ ਪ੍ਰਤੀਕ ਹੈ।
ਸ਼੍ਰੀ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਇਨ੍ਹਾਂ ਯਤਨਾਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਦੇ ਵਿਕਾਸ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪਕਾਸ਼ ਪੁਰਬ ਨੂੰ ਸਮਰਪਿਤ ਵੱਡੇ ਪੱਧਰ ’ਤੇ ਸਮਾਗਮ ਉਲੀਕੇ ਗਏ ਹਨ। ਪਿੰਡਾਂ ਵਿੱਚ ਵਿਸ਼ੇਸ਼ ਐਲ.ਈ.ਡੀ.ਵੈਨਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਹਰਜੋਤ ਕੌਰ ਲੋਹਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 22 ਅਗਸਤ ਨੂੰ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਾਜ ਕੁਮਾਰ ਸੰਧੂ, ਸੈਕਟਰੀ ਤਾਰਾ ਚੰਦ ਜੱਖੂ, ਚਮਨ ਲਾਲ, ਦਲਬੀਰ ਚੰਦ, ਬਾਬਾ ਸਰੂਪ ਸਿੰਘ, ਵੈਭਵ ਸ਼ਰਮਾ, ਭਾਰਤੀ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
Share This Article
Leave a comment

Leave a Reply

Your email address will not be published. Required fields are marked *