ਵਿਧਾਇਕ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਕੀਤਾ ਉਦਘਾਟਨ

Jiya Nagpal
3 Min Read

ਫਾਜ਼ਿਲਕਾ 18 ਅਗਸਤ…
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਉਦਘਾਟਨ ਕੀਤਾ ਅਤੇ 10 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੀ ਚਾਰਦਵਾਰੀ ਤੇ ਸ਼ੈਡ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸ਼ਤੀਰਵਾਲਾ ਪਿੰਡ ਵਿੱਚ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਬਣਾਉਣ ਦੀ ਮੰਗ ਸੀ ਇਹ 7 ਲੱਖ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਦੀ ਚਾਰਦੀਵਾਰੀ ਤੇ ਸੈੱਡ ਬਣਾਉਣ 10 ਲੱਖ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤੇ ਹੋ ਰਹੇ ਹਨ, ਪਿੰਡ ਵਿੱਚ ਲਾਇਬ੍ਰੇਰੀ ਦੀ ਉਸਾਰੀ 10 ਲੱਖ, ਵਾਟਰ ਵਰਕਸ ਦੀ ਚਾਰਦੀਵਾਰੀ ਤੇ 7 ਲੱਖ ਅਤੇ ਗਲੀਆਂ ਨਾਲੀਆਂ ਤੇ 8 ਲੱਖ ਖਰਚ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁੱਝ ਕੁ ਵਿਕਾਸ ਦੇ ਕੰਮ ਹੋ ਗਏ ਹਨ ਜਿਨ੍ਹਾਂ ਦੇ ਅੱਜ ਉਦਘਾਟਨ ਕਰ ਦਿੱਤੇ ਗਏ ਹਨ ਤੇ ਕੁੱਝ ਜੋ ਹੋਣ ਵਾਲੇ ਰਹਿੰਦੇ ਹਨ ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਲੋਕਾਂ ਦੀ ਮੰਗ ਤੇ ਖੇਡ ਗ੍ਰਾਊਂਡ ਬਣਾਉਣ ਦਾ ਕੰਮ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਇਸ ਪਿੰਡ ਨੂੰ ਆ ਰਹੀ ਨਹਿਰ ਵੀ ਬਣਾਈ ਗਈ ਹੈ ਤੇ ਖਾਲਿਆਂ ਤੇ ਕਰੋੜਾਂ ਰੁਪਏ ਖਰਚ ਕਰਕੇ ਨਵੇਂ ਬਣਾਏ ਗਏ ਹਨ। ਢਾਣੀਆਂ ਤੇ ਖੜਵੰਜੇ ਤੇ ਇੱਟਾਂ ਵਾਲੀਆਂ ਸੜਕਾਂ ਬਣਾਈਆਂ ਗਈਆਂ ਹਨ। ਪਿੰਡ ਦੀ ਮੇਨ ਸੜਕ ਲਗਭਗ ਸਾਢੇ 7 ਕਰੋੜ ਦੀ ਲਾਗਤ ਨਾਲ ਬਣਕੇ ਤਿਆਰ ਹੋ ਗਈ ਹੈ। ਸਕੁਲਾਂ ਦੀ ਚਾਰਦੀਵਾਰੀ, ਨਵੇਂ ਕਮਰੇ ਤੇ ਹੋਰ ਬਹੁਤ ਸਾਰੇ ਕੰਮ ਪਿੰਡ ਸ਼ਤੀਰਵਾਲਾ ਵਿੱਚ ਕੀਤੇ ਹਨ।
ਉਨ੍ਹਾਂ ਕਿਹਾ ਕਿ ਹੋਰ ਵੀ ਜੇਕਰ ਪਿੰਡ ਦੇ ਵਿਕਾਸ ਦੇ ਕੰਮ ਹਨ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਉਹ ਵੀ ਕੀਤੇ ਜਾ ਰਹੇ ਹਨ। ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਹਲਕੇ ਫਾਜ਼ਿਲਕਾ ਦਾ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਰਪੰਚ ਬੰਟੀ,ਜ਼ਿਲਾ ਪ੍ਰੀਸ਼ਦ ਮੈਂਬਰ ਅਮਿਤ ਰਿਨਵਾ, ਯੂਥ ਵਿੰਗ ਪ੍ਰਧਾਨ ਅਰਵਿੰਦ ਭੋਬੀਆਂ, ਕੰਬੋਜ ਭਲਾਈ ਬੋਰਡ ਦੇ ਚੈਅਰਮੈਨ ਰਾਜ ਤਿਲਕ, ਬਲਾਕ ਪ੍ਰਧਾਨ ਧਰਮਵੀਰ ਤੇ ਸੁਮੀਤ ਨੈਣ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *