ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Jiya Nagpal
2 Min Read
ਗੁਰਦਾਸਪੁਰ, 18 ਅਗਸਤ (   )

ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਅੱਜ ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਕਮਰਾ ਨੰਬਰ 416 ਵਿਖੇ ਹੋਈ। ਮੀਟਿੰਗ ਵਿੱਚ ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਸਮੇਤ ਸਬੰਧਤ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਮੀਟਿੰਗ ਦੌਰਾਨ ਰੋਡ ਸੇਫਟੀ ਐਕਸ਼ਨ ਪਲਾਨ 2026-27, ਹਾਦਸਾ-ਪ੍ਰਵਣ ਸਥਾਨਾਂ ਦੀ ਰੈਕਟੀਫਿਕੇਸ਼ਨ, ਟ੍ਰੈਫਿਕ ਇਨਫੋਰਸਮੈਂਟ, ਸੜਕ ਸੁਰੱਖਿਆ ਸਾਈਨੇਜ ਅਤੇ ਮਾਰਕਿੰਗ, ਕਮਰਸ਼ੀਅਲ ਵਾਹਨਾਂ ਦੀ ਫਿਟਨੈੱਸ, Phalodi ਹਾਦਸਾ ਮਾਮਲਾ, PM RAHAT ਸਕੀਮ, e-DAR ਅਤੇ Hit & Run Compensation Scheme ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਕਾਰਜ ਨਿਰਧਾਰਤ ਟੀਚਿਆਂ ਅਤੇ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਅਤੇ ਬਕਾਇਆ ਕਾਰਜਾਂ ਦੀ ਐਕਸ਼ਨ ਟੇਕਨ ਰਿਪੋਰਟ (ATR) ਸਮੇਂ ਸਿਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਹਾਦਸਾ-ਪ੍ਰਵਣ ਸਥਾਨਾਂ ’ਤੇ ਲੋੜੀਂਦੇ ਸੁਧਾਰਾਤਮਕ ਉਪਾਅ ਤੁਰੰਤ ਲਾਗੂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਆਰ.ਟੀ.ਓ. ਗੁਰਦਾਸਪੁਰ ਸ੍ਰੀਮਤੀ ਰੋਬਨਜੀਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਰੋਡ ਸੇਫਟੀ ਐਕਸ਼ਨ ਪਲਾਨ ਦੀ ਪ੍ਰਗਤੀ ਅਤੇ ਵਿਭਾਗਾਂ ਨਾਲ ਕੀਤੇ ਜਾ ਰਹੇ ਤਾਲਮੇਲ ਸਬੰਧੀ ਜਾਣਕਾਰੀ ਪੇਸ਼ ਕੀਤੀ ਗਈ।

ਮੀਟਿੰਗ ਵਿੱਚ ਇਹ ਵੀ ਹਦਾਇਤ ਕੀਤੀ ਗਈ ਕਿ ਭਵਿੱਖ ਵਿੱਚ ਹਰੇਕ ਸਬੰਧਤ ਵਿਭਾਗ ਵੱਲੋਂ ਰੋਡ ਸੇਫਟੀ ਮਾਮਲਿਆਂ ਲਈ ਨਾਮਜ਼ਦ ਅਤੇ ਵਿਸ਼ੇ ਨਾਲ ਪੂਰੀ ਤਰ੍ਹਾਂ ਜਾਣੂ ਅਧਿਕਾਰੀ ਹੀ ਮੀਟਿੰਗ ਵਿੱਚ ਹਾਜ਼ਰ ਹੋਵੇ, ਤਾਂ ਜੋ ਫੈਸਲਿਆਂ ਦੀ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਪਾਲਣਾ ਯਕੀਨੀ ਬਣਾਈ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਾਰੇ ਸਬੰਧਤ ਵਿਭਾਗਾਂ ਨੂੰ ਸਮੂਹਿਕ ਜ਼ਿੰਮੇਵਾਰੀ, ਆਪਸੀ ਤਾਲਮੇਲ ਅਤੇ ਜਵਾਬਦੇਹੀ ਦੀ ਭਾਵਨਾ ਨਾਲ ਕੰਮ ਕਰਦਿਆਂ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਠੋਸ ਅਤੇ ਨਤੀਜਾਮੁਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨਾਲ ਸਬੰਧਤ ਕਾਰਜਾਂ ਦੀ ਸਿਰਫ਼ ਕਾਗਜ਼ੀ ਕਾਰਵਾਈ ਦੀ ਬਜਾਏ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਨਤੀਜੇ ਯਕੀਨੀ ਬਣਾਏ ਜਾਣ।

Share This Article
Leave a comment

Leave a Reply

Your email address will not be published. Required fields are marked *