ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

Jiya Nagpal
1 Min Read
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਵੀ ਅਹਿਮ ਹੈ। ਸ੍ਰੀ ਭਗਤ ਨੇ ਕਿਹਾ ਕਿ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੰਬਾਂ ਦੀ ਪੈਦਾਵਾਰ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਨੂੰ ਅਪਣਾਉਣ ਨਾਲ ਕਿਸਾਨਾਂ ਲਈ ਆਮਦਨ ਦੇ ਨਵੇਂ ਅਤੇ ਵਧੇਰੇ ਲਾਹੇਵੰਦ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਦੀ ਮੰਗ, ਆਪਣੀ ਜ਼ਮੀਨ ਦੀ ਸਮਰੱਥਾ ਅਤੇ ਸਥਾਨਕ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲੀ ਵਿਭਿੰਨਤਾ ਵੱਲ  ਜਾਣਾ ਚਾਹੀਦਾ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਗ਼ਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ, ਕੁਸ਼ਲ ਸਿੰਚਾਈ ਪ੍ਰਣਾਲੀਆਂ, ਸੁਰੱਖਿਅਤ ਖੇਤੀ, ਵਾਢੀ ਉਪਰੰਤ ਪ੍ਰਬੰਧਨ, ਕੋਲਡ-ਚੇਨ ਬੁਨਿਆਦੀ ਢਾਂਚੇ ਅਤੇ ਵੈਲਿਊ ਐਡੀਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਿਸਾਨਾਂ ਨੂੰ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਜ਼ਿਲ੍ਹੇ ਦੇ ਨਜ਼ਦੀਕੀ ਬਾਗ਼ਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
Share This Article
Leave a comment

Leave a Reply

Your email address will not be published. Required fields are marked *