ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਅਸਰ : ਪ੍ਰੋਪਰਟੀ ਆਈਡੀ ਦੀ ਸ਼ਿਕਾਇਤ ‘ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਮੁਅੱਤਲ

Jiya Nagpal
1 Min Read

ਚੰਡੀਗੜ੍ਹ, 20 ਅਗਸਤ –ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਰਪਟੀ ਆਈਡੀ ਨਾਲ ਜੁੜੀ ਇੱਕ ਸ਼ਿਕਾਇਤ ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ।

ਉਨ੍ਹਾਂ ਬੁੱਧਵਾਰ ਨੂੰ ਹੀ ਪੂਰੇ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਇਸ ਸਬੰਧ ਵਿੱਚ ਕਿਸੇ ਵੀ ਵਿਅਕਤੀ ਨੂੰ ਪ੍ਰੋਪਰਟੀ ਆਈਡੀ ਦੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਕੋਲ ਆਉਣ ਦੀ ਲੋੜ ਨਾ ਪਵੇ ਅਤੇ ਸ਼ਿਕਾਇਤਾਂ ਦਾ ਹੱਲ ਸਥਾਨਕ ਪੱਧਰ ਤੇ ਹੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਦੇ ਇਨ੍ਹਾਂ ਨਿਰਦੇਸ਼ਾਂ ਦੇ ਅਗਲੇ ਹੀ ਦਿਨ ਪਿਹੋਵਾ ਤੋਂ ਪ੍ਰੋਪਰਟੀ ਆਈਡੀ ਨਾਲ ਸਬੰਧਤ ਸ਼ਿਕਾਇਤ ਸਾਹਮਣੇ ਆਉਣ ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਪ੍ਰਦੇਸ਼ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਪਾਲਿਕਾ ਪਿਹੋਵਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਮੁਅੱਤਲ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡਾਇਰੈਕਟੋਰੇਟਸ਼ਹਿਰੀ ਸਥਾਨਕ ਸਰਕਾਰਾਂ ਵਿਭਾਗਹਰਿਆਣਾਪੰਚਕੂਲਾ ਤੈਅ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਹੋਈ ਇਹ ਕਾਰਵਾਈ ਸਪੱਸ਼ਟ ਸੰਦੇਸ਼ ਹੈ ਕਿ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਵਿੱਚ ਲਾਪਰਵਾਹੀ ਕਿਸੇ ਵੀ ਪੱਧਰ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Share This Article
Leave a comment

Leave a Reply

Your email address will not be published. Required fields are marked *