ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ਵਿਖੇ ਕਰਨਗੇ ‘ਲੋਕ ਮਿਲਣੀ’

Jiya Nagpal
3 Min Read

ਨੰਗਲ 22 ਅਗਸਤ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸ਼ਿਕਾਇਤਾਂ ਦੇ ਹੱਲ ਲਈ 23 ਅਗਸਤ ਨੂੰ ਪਿੰਡ ਗਾਗੜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਰਾਹੀਂ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ।
ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਉਹ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਇਸ ਵਾਰ ‘ਲੋਕ ਮਿਲਣੀ’ ਦਾ ਆਯੋਜਨ ਗਾਗੜਾ ਵਿਖੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਬੈਂਸ ਪਰਿਵਾਰ ਵੱਲੋਂ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਮੰਦਰ, ਗਾਗੜਾ ਵਿਖੇ ਧਾਰਮਿਕ ਭੰਡਾਰਾ ਵੀ ਕਰਵਾਇਆ ਜਾਵੇਗਾ। ਬੈਂਸ ਪਰਿਵਾਰ ਨੇ ਸਮੂਹ ਸੰਗਤ ਅਤੇ ਸ਼ਰਧਾਲੂਆਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ, ਭੰਡਾਰੇ ਦਾ ਪ੍ਰਸ਼ਾਦ ਛਕਣ ਅਤੇ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਨਿੱਘਾ ਸੱਦਾ ਦਿੱਤਾ ਹੈ। ਇਹ ਭੰਡਾਰਾ ਬੈਂਸ ਪਰਿਵਾਰ ਵੱਲੋਂ ਸੰਗਤ ਦੀ ਸੇਵਾ ਅਤੇ ਸ਼ਰਧਾ ਵਜੋਂ ਕਰਵਾਇਆ ਜਾ ਰਿਹਾ ਹੈ।
ਧਾਰਮਿਕ ਸਮਾਗਮ ਦੌਰਾਨ ਇਲਾਕੇ ਦੀ ਸੰਗਤ ਇਕੱਠੀ ਹੋ ਕੇ ਸ਼ਰਧਾ, ਵਿਸ਼ਵਾਸ ਅਤੇ ਸੇਵਾ ਦੀ ਭਾਵਨਾ ਨਾਲ ਇਸ ਪਵਿੱਤਰ ਸਮਾਗਮ ਵਿੱਚ ਹਿੱਸਾ ਲਵੇਗੀ। ਇਸ ਦੇ ਨਾਲ ਹੀ ‘ਲੋਕ ਮਿਲਣੀ’ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗਾਗੜਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਉਣ ਵਾਲੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ। ਉਹ ਲੋਕਾਂ ਦੀਆਂ ਸ਼ਿਕਾਇਤਾਂ, ਜਨਤਕ ਸਮੱਸਿਆਵਾਂ ਅਤੇ ਹੋਰ ਮਸਲਿਆਂ ਨੂੰ ਸੁਣਨਗੇ ਅਤੇ ਜਿੱਥੇ ਲੋੜ ਹੋਵੇਗੀ, ਉੱਥੇ ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਸਮੇਂ ਸਿਰ ਅਤੇ ਯੋਗ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਬੈਂਸ ਪਰਿਵਾਰ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਭੰਡਾਰੇ ਅਤੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਪ੍ਰਾਚੀਨ ਸਿੱਧ ਬਾਬਾ ਬਾਲਕ ਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ‘ਲੋਕ ਮਿਲਣੀ’ ਰਾਹੀਂ ਲੋਕਾਂ ਨੂੰ ਜਿੱਥੇ ਆਪਣੀਆਂ ਸਮੱਸਿਆਵਾਂ ਸਿੱਧੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ, ਉੱਥੇ ਹੀ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਮਿਲ-ਜੁਲ ਕੇ ਸੇਵਾ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਨ ਦਾ ਵੀ ਮੌਕਾ ਮਿਲੇਗਾ।

Share This Article
Leave a comment

Leave a Reply

Your email address will not be published. Required fields are marked *