ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

Jiya Nagpal
2 Min Read

ਚੰਡੀਗੜ੍ਹ, 26 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਵਧ ਰਹੀ ਆਲਮੀ ਤਪਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ ‘ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇ
ਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ, “ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।”
ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਕੇ ਮਨੁੱਖੀ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਰੁੱਖ ਹੀ ਹਨ ਜੋ ਅੱਜ ਦੇ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ। ਸ. ਸੰਧਵਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਕਈ ਫਲਦਾਰ ਰੁੱਖ ਲਗਾਏ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅੱਜ ਰੁੱਖ ਲਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪਹੁੰਚਾਏਗਾ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।

Share This Article
Leave a comment

Leave a Reply

Your email address will not be published. Required fields are marked *