ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦਾ ਦੌਰਾ

Jiya Nagpal
2 Min Read
ਜਲੰਧਰ, 27 ਅਗਸਤ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।
ਦੌਰੇ ਦੌਰਾਨ ਉਨ੍ਹਾਂ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਮਾਰਟ ਸਕੂਲ, ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਧੀਣਾ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ।
ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ।
ਉਪਰੰਤ ਸ਼੍ਰੀ ਧਾਲੀਵਾਲ ਵੱਲੋਂ ਜਮਸ਼ੇਰ ਖਾਸ ਦੇ ਦੋ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ ਅਤੇ ਕੇਂਦਰਾਂ ਨੂੰ ਮਿਲ ਰਹੀ ਰਾਸ਼ਨ ਸਪਲਾਈ ਦਾ ਜਾਇਜ਼ਾ ਲਿਆ।
ਇਸ ਤੋਂ ਬਾਅਦ ਮੈਂਬਰ ਫੂਡ ਕਮਿਸ਼ਨ ਵੱਲੋਂ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ ਗਈ। ਖੁਰਲਾ ਕਿੰਗਰਾ ਵਿਖੇ ਰਾਸ਼ਨ ਡਿਪੂਆਂ ਦੇ ਨਿਰੀਖਣ ਦੌਰਾਨ ਉਨ੍ਹਾਂ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਣਕ ਦੀ ਵੰਡ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਸ਼੍ਰੀ ਧਾਲੀਵਾਲ ਨੇ ਕਮਿਸ਼ਨ ਦੇ ਹੈਲਪਲਾਈਨ 9876764545 ਨੰਬਰ ਅਤੇ ਈਮੇਲ punjabfoodcommission@gmail.com ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਦਰਜ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
Share This Article
Leave a comment

Leave a Reply

Your email address will not be published. Required fields are marked *