ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Jiya Nagpal
3 Min Read
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ ਗੱਲ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
      ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਾਫੀ ਸਮੇਂ ਤੋਂ ਆਪਣੇ ਨੰਗਲ ਸਥਿਤ ਗ੍ਰਹਿ ਵਿਖੇ ਲੋਕਾਂ ਨਾਲ ਨਿਯਮਤ ਤੌਰ ’ਤੇ ਮੁਲਾਕਾਤ ਕਰਦੇ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੌਰਾਨ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਣਦੇ ਹਨ ਅਤੇ ਜਿੱਥੇ ਲੋੜ ਹੁੰਦੀ ਹੈ, ਉੱਥੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹਨ। ਅੱਜ ਵੀ ਕਈ ਲੋਕਾਂ ਵੱਲੋਂ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਬਿਜਲੀ, ਸਫਾਈ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਗਏ। ਸ੍ਰ.ਬੈਂਸ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ।
     ਇਸ ਮੌਕੇ ਇਲਾਕੇ ਦੀ ਸੰਗਤ ਨਾਲ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰ.ਬੈਂਸ ਨੇ ਲੋਕਾਂ ਤੋਂ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਕਿਸੇ ਕੰਮ ਵਿੱਚ ਸੁਧਾਰ ਜਾਂ ਤੇਜ਼ੀ ਦੀ ਲੋੜ ਮਹਿਸੂਸ ਹੋਈ, ਉੱਥੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੰਗਲ ਸਮੇਤ ਪੂਰੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
     ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਦੀ ਅਸਲ ਸਫਲਤਾ ਉਸ ਸਮੇਂ ਹੁੰਦੀ ਹੈ ਜਦੋਂ ਉਸ ਦਾ ਲਾਭ ਆਮ ਲੋਕਾਂ ਤੱਕ ਪਹੁੰਚੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫਾਈ, ਵਿਕਾਸ ਅਤੇ ਸਮਾਜਿਕ ਜ਼ਿੰਮੇਵਾਰੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਸੰਗਤ ਵੱਲੋਂ ਕੈਬਨਿਟ ਮੰਤਰੀ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਇਲਾਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ ਗਈ।
Share This Article
Leave a comment

Leave a Reply

Your email address will not be published. Required fields are marked *