ਸੰਤ ਗੁਰੂ ਰਵਿਦਾਸ ਜੀ ਸਮਰਸਤਾ ਸੰਕਲਪ ਮੁਹਿੰਮ ਨਾਲ ਸੰਬੰਧਿਤ ਗਠਿਤ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਕੀਤਾ ਜਾਵੇਗਾ ਸ਼ਾਮਲ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Jiya Nagpal
4 Min Read

ਚੰਡੀਗੜ੍ਹ, 1 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਸਾਰਿਆਂ ਦੇ ਹਨ ਅਤੇ ਅਸੀਂ ਸਾਰੇ ਸੰਤਾਂ ਦੇ ਹਾਂ। ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹਨਸਗੋਂ ਪੂਰੇ ਸਮਾਜ ਅਤੇ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਇਸੇ ਭਾਵਨਾ ਦੇ ਅਨੁਰੂਪ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਅਭਿਆਨ’ ਲਈ ਗਠਿਤ ਕਮੇਟੀ ਵਿੱਚ ਵਿਰੋਧ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਮੁੱਖ ਮੰਤਰੀ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ’ ‘ਤੇ ਪੇਸ਼ ਕੀਤੇ ਗਏ ਸਰਕਾਰੀ ਸੰਕਲਪ ਤੇ ਚਰਚਾ ਦੌਰਾਨ ਵਿਧਾਇਕ ਸ੍ਰੀ ਬੀ.ਬੀ. ਬਤਰਾ ਵੱਲੋਂ ਕਮੇਟੀ ਵਿੱਚ ਵਿਰੋਧੀ ਧਿਰ ਨੂੰ ਪ੍ਰਤੀਨਿਧਤਾ ਦਿੱਤੇ ਜਾਣ ਦਾ ਵਿਸ਼ਾ ਉਠਾਏ ਜਾਣ ਤੇ ਸਦਨ ਵਿੱਚ ਜਵਾਬ ਦੇ ਰਹੇ ਸਨ।

ਇਸ ਦੌਰਾਨ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨਾਲ ਜੁੜੇ ਪ੍ਰੋਗਰਾਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਹਾਨ ਸਦਨ ਵਿੱਚ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਪ੍ਰਸਤਾਵ ਲਿਆਂਦਾ ਗਿਆ ਸੀ ਅਤੇ ਪ੍ਰੋਗਰਾਮਾਂ ਦੇ ਆਯੋਜਨ ਲਈ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ ਸਨ। ਇਨ੍ਹਾਂ ਕਮੇਟੀਆਂ ਵਿੱਚ ਵਿਰੋਧ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਸੰਬੰਧਿਤ ਡਿਪਟੀ ਕਮਿਸ਼ਨਰਾਂ ਵੱਲੋਂ ਹਰ ਸਥਾਨ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਪ੍ਰੋਗਰਾਮਾਂ ਵਿੱਚ ਸੱਦਾ ਦਿੱਤਾ ਗਿਆ ਸੀਪਰ ਵਿਰੋਧੀ ਧਿਰ ਦਾ ਇੱਕ ਵੀ ਸਾਥੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੁੰਦਾ ਦਿਖਾਈ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਇਸ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਬਹੁਤ ਭਾਰੀ ਮਨ ਨਾਲ ਸਦਨ ਵਿੱਚ ਇਹ ਗੱਲ ਰੱਖ ਰਹੇ ਹਨ ਕਿ ਗੁਰੂ ਸ੍ਰੀ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਵਰਗੇ ਮਹੱਤਵਪੂਰਨ ਮੌਕੇ ਨਾਲ ਜੁੜੇ ਪ੍ਰੋਗਰਾਮਾਂ ਲਈ ਕਮੇਟੀਆਂ ਗਠਿਤ ਕੀਤੇ ਜਾਣ ਅਤੇ ਸਾਰਿਆਂ ਨੂੰ ਸੱਦਾ ਦਿੱਤੇ ਜਾਣ ਦੇ ਬਾਵਜੂਦ ਵਿਰੋਧੀ ਧਿਰ ਦੀ ਭਾਗੀਦਾਰੀ ਦੇਖਣ ਨੂੰ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਸਵਰਗੀ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਨੇ ਕਿਹਾ ਸੀ ਕਿ ਸਰਕਾਰਾਂ ਆਉਣਗੀਆਂਸਰਕਾਰਾਂ ਜਾਣਗੀਆਂਪਰ ਇਹ ਦੇਸ਼ ਰਹਿਣਾ ਚਾਹੀਦਾ ਹੈ। ਇਹੀ ਸੰਦੇਸ਼ ਸਾਡੇ ਗੁਰੂਆਂ ਨੇ ਵੀ ਦਿੱਤਾ ਹੈ। ਇਸ ਸੰਦੇਸ਼ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ। ਆਉਣ ਵਾਲੀ ਪੀੜ੍ਹੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਸੰਤਾਂ ਅਤੇ ਗੁਰੂਆਂ ਨੇ ਸਮਾਜ ਅਤੇ ਮਾਨਵਤਾ ਲਈ ਕਿਸ ਤਰ੍ਹਾਂ ਦੇ ਕਸ਼ਟ ਸਹੇ ਅਤੇ ਆਪਣਾ ਜੀਵਨ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਪਵਿੱਤਰ ਧਰਤੀ ਤੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਹੋਇਆ ਹੈਉੱਥੋਂ ਦੀ ਮਿੱਟੀ ਘਰ-ਘਰ ਤੱਕ ਪਹੁੰਚਣੀ ਚਾਹੀਦੀ ਹੈ। ਇਸ ਲਈ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਮੁਹਿੰਮ’ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਮਹਾਨ ਸੰਤਾਂ ਅਤੇ ਮਹਾਪੁਰਸ਼ਾਂ ਦੇ ਪ੍ਰਕਾਸ਼ ਪਰਬ ਜਾਂ ਸਮ੍ਰਿਤੀ ਦਿਵਸ ਆਉਂਦੇ ਹਨਤਾਂ ਸਾਨੂੰ ਸਾਰਿਆਂ ਨੂੰ ਮਿਲ ਕੇ ਅੱਗੇ ਵਧ ਕੇ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਸਦਨ ਵਿੱਚ ਲਿਆਂਦਾ ਗਿਆ ਸਰਕਾਰੀ ਸੰਕਲਪ ਪਰਮ ਸ਼ਰਧੇਯ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪਰਬ ਨਾਲ ਸੰਬੰਧਿਤ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਦਾ ਧਯੇਅ ਸੰਤ-ਮਹਾਪੁਰਸ਼ਾਂ ਦਾ ਮਾਨ-ਸਮਾਨ ਕਰਨਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂਆਂ ਦੀ ਬਾਣੀ ਸਾਨੂੰ ਇਹ ਸੰਦੇਸ਼ ਦਿੰਦੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਜਨਮ ਦੇ ਕਾਰਨ ਛੋਟਾ ਜਾਂ ਵੱਡਾ ਨਹੀਂ ਹੁੰਦਾਸਗੋਂ ਆਪਣੇ ਕਰਮਾਂ ਦੇ ਕਾਰਨ ਛੋਟਾ ਜਾਂ ਵੱਡਾ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਬਾਕੀ ਸਾਰੀਆਂ ਗੱਲਾਂ ਨੂੰ ਪਿੱਛੇ ਛੱਡ ਕੇ ਮਿਲ ਕੇ ਇਸ ਸੰਕਲਪ ਨੂੰ ਅੱਗੇ ਵਧਾਓ ਅਤੇ ਸੰਤ-ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਦਾ ਕੰਮ ਕਰੋ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਸੰਕਲਪ ਮੁਹਿੰਮ’ ਤਹਿਤ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਵਿੱਚ ਸਾਰੇ ਹਰਿਆਣਾਵਾਸੀਆਂਖਾਸ ਕਰਕੇ ਵੱਖ-ਵੱਖ ਸੰਤਾਂਮਹੰਤਾਂਧਰਮਾਚਾਰੀਆਂ ਅਤੇ ਡੇਰਾ ਪ੍ਰਮੁੱਖਾਂਮੰਤਰੀ ਕਮੇਟੀਆਂ ਅਤੇ ਸਮਾਜਿਕ-ਸੱਭਿਆਚਾਰਕ ਸੰਸਥਾਵਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

Share This Article
Leave a comment

Leave a Reply

Your email address will not be published. Required fields are marked *