ਸਫਾਈ ਕਰਮਚਾਰੀਆਂ ਦੀਆਂ ਮੰਗਾਂ ‘ਤੇ ਸਰਕਾਰ ਗੰਭੀਰਤਾ ਨਾਲ ਕਰ ਰਹੀ ਹੈ ਵਿਚਾਰ – ਮੁੱਖ ਮੰਤਰੀ

Jiya Nagpal
1 Min Read

ਚੰਡੀਗੜ੍ਹ, 8 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਲਗਭਗ ਇੱਕ ਦਰਜਨ ਮੰਗਾਂ ਨੂੰ ਸਵੀਕਾਰ ਕਰ ਲਿਆ ਹੈਜਦਕਿ ਬਾਕੀ ਮੰਗਾਂ ਤੇ ਵੀ ਸਰਕਾਰ ਵੱਲੋਂ ਹਮਦਰਦੀ ਪੂਰਵਕ ਅਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਹੋਡਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਸਫਾਈ ਕਰਮਚਾਰੀਆਂ ਦੀ ਹੜਤਾਲ ਨਾਲ ਸਬੰਧਤ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸੂਬੇ ਦੀ ਸਫਾਈ ਵਿਵਸਥਾ ਦੀ ਮਹੱਤਵਪੂਰਨ ਕੜੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਰਕਾਰ ਸਮਝਦੀ ਹੈ। ਸਰਕਾਰ ਦਾ ਯਤਨ ਹੈ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਈ ਕਰਮਚਾਰੀ ਕੰਮ ਉੱਤੇ ਵਾਪਸ ਵੀ ਆ ਗਏ ਹਨ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਹਿਤ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਸਹਿਯੋਗ ਬਣਾਈ ਰੱਖਣ। ਸੂਬਾ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੇ ਸਕਾਰਾਤਮਕ ਨਜ਼ਰੀਏ ਨਾਲ ਸੋਚ-ਵਿਚਾਰ ਜ਼ਰੂਰ ਕਰ ਰਹੀ ਹੈ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਡਿਊਟੀ ਤੇ ਪਰਤਣ ਦਾ ਸੱਦਾ ਦਿੱਤਾ।

ਇਸ ਮੌਕੇ ਵਿਧਾਇਕ ਸ੍ਰੀ ਹਰਿੰਦਰ ਸਿੰਘਵਿਧਾਇਕ ਸ੍ਰੀ ਕ੍ਰਿਸ਼ਨ ਕੁਮਾਰਸਾਬਕਾ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *