ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਕੀਤੀ

Jiya Nagpal
5 Min Read

ਚੰਡੀਗੜ੍ਹ, 10 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਯੋਜਨਾਵਾਂ ਤਹਿਤ 50 ਲੱਖ 28 ਹਜ਼ਾਰ 208 ਪਾਤਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਹਜ਼ਾਰ 890 ਕਰੋੜ 16 ਲੱਖ ਰੁਪਏ ਦੀ ਰਕਮ ਜਾਰੀ ਕੀਤੀ। ਇਨ੍ਹਾਂ ਵਿੱਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਕਿਸ਼ਤਬਜ਼ੁਰਗਾਂ ਤੇ ਦਿਵਿਆਂਗਾਂ ਦੀ ਸਮਾਜਿਕ ਸੁਰੱਖਿਆ ਪੈਨਸ਼ਨਲੋੜਵੰਦ ਪਰਿਵਾਰਾਂ ਨੂੰ ਦਯਾਲੂ ਯੋਜਨਾ ਦੀ ਆਰਥਿਕ ਸਹਾਇਤਾਗ੍ਰਹਿਣੀਆਂ ਨੂੰ ਗੈਸ ਸਬਸਿਡੀਕਿਸਾਨਾਂ ਨੂੰ ਭਾਵਾਂਤਰ ਭਰਪਾਈ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਸਰਕਾਰ ਦਾ ਸੰਕਲਪ ਹੈ ਕਿ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾ ਦਾ ਲਾਭ ਸਿੱਧੇਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ।

ਮੁੱਖ ਮੰਤਰੀ ਨੇ ਵੀਰਵਾਰ ਨੂੰ ਹਰਿਆਣਾ ਨਿਵਾਸ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀਨ ਦਿਆਲ ਲਾਡੋ ਲਕਸ਼ਮੀ‘ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਤਹਿਤ 10 ਲੱਖ 10 ਹਜ਼ਾਰ ਲਾਭਪਾਤਰੀ ਭੈਣ-ਧੀਆਂ ਦੇ ਖਾਤਿਆਂ ਵਿੱਚ 212 ਕਰੋੜ 16 ਲੱਖ ਰੁਪਏ ਪਾਏ ਗਏ ਹਨ। ਇਸ ਦੇ ਨਾਲ ਹੀ ਯੋਜਨਾ ਤਹਿਤ ਹੁਣ ਤੱਕ 11 ਕਿਸ਼ਤਾਂ ਵਿੱਚ ਹਜ਼ਾਰ 254 ਕਰੋੜ 47 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਉਂਦੀ 17 ਸਤੰਬਰ ਤੋਂ ਲੱਖ 80 ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਰਾਜ ਸਰਕਾਰ ਨੇ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਲਾਡੋ ਲਕਸ਼ਮੀ ਯੋਜਨਾ ਲਈ ਹਜ਼ਾਰ 500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।

ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਰੁਣ ਗੁਪਤਾਸੂਚਨਾਜਨਸੰਪਰਕਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਕੇ. ਮਕਰੰਦ ਪਾਂਡੁਰੰਗਸੂਚਨਾਜਨਸੰਪਰਕਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਡਾ. ਆਦਿਤਿਆ ਦਹੀਆ ਅਤੇ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਵਿਵੇਕ ਕਾਲੀਆਸ੍ਰੀ ਮਨੀਸ਼ ਲੋਹਾਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

35 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,129 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ 15 ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 35 ਲੱਖ ਹਜ਼ਾਰ 841 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਹਜ਼ਾਰ 129 ਕਰੋੜ ਲੱਖ ਰੁਪਏ ਦੀ ਰਕਮ ਸਿੱਧੇ ਟਰਾਂਸਫਰ ਕੀਤੀ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਸਨਮਾਨ ਭੱਤਾਦਿਵਿਆਂਗ ਭੱਤਾ ਸਮੇਤ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਵਸਥਾ ਪਰਿਵਰਤਨ ਕਰਦੇ ਹੋਏ ਪ੍ਰੋ-ਐਕਟਿਵ ਮਾਡਲ‘ ਅਪਣਾਇਆ ਹੈ। ਪਰਿਵਾਰ ਪਹਿਚਾਣ ਪੱਤਰ ਦੇ ਡਾਟਾਬੇਸ ਦੇ ਆਧਾਰ ਤੇ ਯੋਗਤਾ ਖੁਦ ਤੈਅ ਹੁੰਦੀ ਹੈ ਅਤੇ ਯੋਗ ਨਾਗਰਿਕਾਂ ਨੂੰ ਬਿਨਾਂ ਦਫ਼ਤਰਾਂ ਦੇ ਚੱਕਰ ਕੱਟੇ ਅਤੇ ਬਿਨਾਂ ਅਰਜ਼ੀ ਦਿੱਤੇ ਘਰ ਬੈਠੇ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ। ਡਾਇਰੈਕਟ ਬੈਨਿਫਿਟ ਟਰਾਂਸਫਰ ਰਾਹੀਂ ਕੀਤਾ ਜਾ ਰਿਹਾ ਇਹ ਭੁਗਤਾਨ ਪਾਰਦਰਸ਼ਤਾ ਅਤੇ ਸੁਸ਼ਾਸਨ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਹੈ।

ਇਸ ਤੋਂ ਇਲਾਵਾਦਯਾਲੂ ਯੋਜਨਾ ਤਹਿਤ ਹਜ਼ਾਰ 520 ਪਰਿਵਾਰਾਂ ਨੂੰ 168 ਕਰੋੜ 13 ਲੱਖ 21 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਵਿੱਚ ਦਯਾਲੂ ਯੋਜਨਾ-ਦੇ 70 ਪਰਿਵਾਰ ਵੀ ਸ਼ਾਮਲ ਹਨ। ਅੱਜ ਜਾਰੀ ਰਕਮ ਨੂੰ ਮਿਲਾ ਕੇ ਹੁਣ ਤੱਕ 89 ਹਜ਼ਾਰ 56 ਪਰਿਵਾਰਾਂ ਨੂੰ ਹਜ਼ਾਰ 320 ਕਰੋੜ 61 ਲੱਖ 21 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਲੱਖ ਭੈਣਾਂ ਨੂੰ 19.68 ਕਰੋੜ ਰੁਪਏ ਦੀ ਗੈਸ ਸਬਸਿਡੀ

ਮੁੱਖ ਮੰਤਰੀ ਨੇ ਕਿਹਾ ਕਿ ਹਰ ਘਰ-ਹਰ ਗ੍ਰਹਿਣੀ ਯੋਜਨਾ‘ ਤਹਿਤ ਜੁਲਾਈ ਮਹੀਨੇ ਵਿੱਚ ਗੈਸ ਸਿਲੰਡਰ ਰਿਫਿਲ ਕਰਵਾਉਣ ਵਾਲੀਆਂ ਲੱਖ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਅੱਜ 19 ਕਰੋੜ 68 ਲੱਖ ਰੁਪਏ ਦੀ ਸਬਸਿਡੀ ਵੀ ਟਰਾਂਸਫਰ ਕੀਤੀ ਗਈ है। ਇਸ ਯੋਜਨਾ ਤਹਿਤ ਪਾਤਰ ਮਹਿਲਾਵਾਂ ਨੂੰ ਹਰ ਮਹੀਨੇ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈ। ਅੱਜ ਜਾਰੀ ਰਕਮ ਨੂੰ ਮਿਲਾ ਕੇ ਹੁਣ ਤੱਕ 14 ਲੱਖ 65 ਹਜ਼ਾਰ ਯੋਗ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 359 ਕਰੋੜ 82 ਲੱਖ ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਕਿਸਾਨਾਂ ਨੂੰ ਭਾਵਾਂਤਰ ਭਰਪਾਈ ਦੀ ਸੌਗਾਤ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਾਵਾਂਤਰ ਭਰਪਾਈ ਯੋਜਨਾ ਤਹਿਤ ਆਲੂਫੁੱਲ ਗੋਭੀ ਅਤੇ ਸ਼ਹਿਦ ਲਈ ਹਜ਼ਾਰ 177 ਕਿਸਾਨਾਂ ਨੂੰ 49 ਕਰੋੜ 89 ਲੱਖ ਰੁਪਏ ਦੀ ਭਾਵਾਂਤਰ ਰਕਮ ਜਾਰੀ ਕੀਤੀ ਗਈ ਹੈ। ਇਸ ਵਿੱਚ ਆਲੂ ਲਈ ਹਜ਼ਾਰ 12 ਕਿਸਾਨਾਂ ਨੂੰ 48 ਕਰੋੜ ਲੱਖ ਰੁਪਏਫੁੱਲ ਗੋਭੀ ਲਈ 99 ਕਿਸਾਨਾਂ ਨੂੰ 46 ਲੱਖ 76 ਹਜ਼ਾਰ ਰੁਪਏ ਅਤੇ ਸ਼ਹਿਦ ਲਈ 66 ਕਿਸਾਨਾਂ ਨੂੰ ਕਰੋੜ 32 ਲੱਖ 73 ਹਜ਼ਾਰ ਰੁਪਏ ਦੀ ਰਕਮ ਸ਼ਾਮਲ ਹੈ।

ਆਲੂ ਦੀ ਭਾਵਾਂਤਰ ਰਕਮ ਅੰਬਾਲਾ, ਕਰਨਾਲਕੁਰੂਕਸ਼ੇਤਰਪਾਣੀਪਤਯਮੁਨਾਨਗਰ ਅਤੇ ਪੰਚਕੂਲਾ ਜ਼ਿਲ੍ਹਿਆਂ ਦੇ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ। ਫੁੱਲ ਗੋਭੀ ਦੀ ਰਕਮ ਅੰਬਾਲਾਕੁਰੂਕਸ਼ੇਤਰ ਅਤੇ ਯਮੁਨਾਨਗਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ। ਉੱਥੇ ਹੀਸ਼ਹਿਦ ਦੀ ਰਕਮ ਅੰਬਾਲਾਭਿਵਾਨੀਫਤਿਆਬਾਦਗੁਰੂਗ੍ਰਾਮਹਿਸਾਰਝੱਜਰਜੀਂਦਕੈਥਲਕਰਨਾਲਕੁਰੂਕਸ਼ੇਤਰਨਾਰਨੌਲਰੇਵਾੜੀਰੋਹਤਕਸਿਰਸਾ ਅਤੇ ਯਮੁਨਾਨਗਰ ਜ਼ਿਲ੍ਹਿਆਂ ਦੇ ਮਧੂਮੱਖੀ ਪਾਲਕਾਂ ਨੂੰ ਜਾਰੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਰਕਮ ਨੂੰ ਮਿਲਾ ਕੇ ਹੁਣ ਤੱਕ 45 ਹਜ਼ਾਰ 764 ਕਿਸਾਨਾਂ ਨੂੰ 246 ਕਰੋੜ 95 ਲੱਖ ਰੁਪਏ ਦੀ ਰਕਮ ਭਾਵਾਂਤਰ ਭਰਪਾਈ ਵਜੋ ਦਿੱਤੀ ਜਾ ਚੁੱਕੀ ਹੈ।

ਉਦਯੋਗ ਅਤੇ ਵਣਜ ਵਿਭਾਗ ਦੀਆਂ ਯੋਜਨਾਵਾਂ ਤਹਿਤ 670 ਲਾਭਪਾਤਰੀਆਂ ਨੂੰ 311.25 ਕਰੋੜ ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਸ.ਐਮ.ਈ. ਅਤੇ ਉਦਯੋਗ ਡਾਇਰੈਕਟੋਰੇਟ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ 670 ਲਾਭਪਾਤਰੀਆਂ ਨੂੰ 311 ਕਰੋੜ 25 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਭਾਸ਼ਣ ਵਿੱਚ ਇਸ ਬਾਰੇ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸੇ ਐਲਾਨ ਨੂੰ ਪੂਰਾ ਕਰਦਿਆਂ ਅੱਜ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ 311.25 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਦੀ ਤਰਜੀਹ ਹੈ ਕਿ ਗ਼ਰੀਬਕਿਸਾਨਮਹਿਲਾਬਜ਼ੁਰਗਦਿਵਿਆਂਗ ਅਤੇ ਲੋੜਵੰਦ ਪਰਿਵਾਰਾਂ ਦੇ ਨਾਲ-ਨਾਲ ਉੱਦਮੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧੇ ਅਤੇ ਸਮਾਂਬੱਧ ਢੰਗ ਨਾਲ ਮਿਲੇ। ਪਾਰਦਰਸ਼ੀ ਵਿਵਸਥਾਡੀ.ਬੀ.ਟੀ. ਅਤੇ ਪ੍ਰੋ-ਐਕਟਿਵ ਮਾਡਲ ਰਾਹੀਂ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਯੋਗ ਵਿਅਕਤੀ ਨੂੰ ਲਾਭ ਲੈਣ ਲਈ ਕਿਸੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅੱਜ ਵੱਖ-ਵੱਖ 26 ਯੋਜਨਾਵਾਂ ਤਹਿਤ ਕੁੱਲ 50 ਲੱਖ 28 ਹਜ਼ਾਰ 208 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਹਜ਼ਾਰ 890 ਕਰੋੜ 16 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

Share This Article
Leave a comment

Leave a Reply

Your email address will not be published. Required fields are marked *