ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ

Jiya Nagpal
3 Min Read

ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਅੰਤਿਮ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਰਣਜੀਤ ਸਿੰਘ ਓਲੰਪੀਅਨ, ਸਿੱਖਿਆ ਕੋਆਰਡੀਨੇਟ ਦਿਆ ਸਿੰਘ ਸੰਧੂ, ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਅਤੇ ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਲਖੇੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਨੇ ਭਾਗ ਲਿਆ। ਉਨ੍ਹਾਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਜੋ ਕਿ ਜਿਲ੍ਹਾ ਪੱਧਰੀ ਖੇਡਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨਗੇ।
ਖੇਡਾਂ ਦੇ ਇੰਚਾਰਜ ਕੋਚ ਅਮਰਜੀਤ ਸਿੰਘ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ ਤਿੰਨ ਕਿਲੋਮੀਟਰ ਦੌੜ 17 ਸਾਲ ਉਮਰ ਵਰਗ ਵਿੱਚ ਅੰਕਿਤ ਨੇ ਪਹਿਲਾ, ਹਰਮਨਪ੍ਰੀਤ ਸਿੰਘ ਨੇ ਦੂਜਾ ਤੇ ਨਰਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 100 ਮੀਟਰ ਦੌੜ ਵਿੱਚ ਦੇਵ ਵਿਸ਼ਵਜੀਤ ਸਿੰਘ ਨੇ ਪਹਿਲਾ, ਅਸੀਮ ਨੇ ਦੂਜਾ ਅਤੇ ਹਰਜੋਤ ਸਿੰਘ ਤੀਜਾ ਸਥਾਨ ਹਾਸਲ ਕੀਤਾ। 21 ਸਾਲ ਉਮਰ ਵਰਗ ਦੇ 100 ਮੀਟਰ ਵਿੱਚ ਜਸਕਰਨ ਸਿੰਘ ਨੇ ਪਹਿਲਾ, ਗੌਰਵ ਗੁਪਤਾ ਨੇ ਦੂਜਾ ਅਤੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਲਵਪ੍ਰੀਤ ਸਿੰਘ ਨੇ ਪਹਿਲਾ, ਰਮਨ ਕੁਮਾਰ ਨੇ ਦੂਜਾ ਅਤੇ ਅਰਸਿ਼ਤ ਕੌਸ਼ਲ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਕੋਚ ਦਰਪਾਲ ਸਿੰਘ, ਮੁੱਖ ਕੋਚ ਜਗਵੀਰ ਸਿੰਘ ਜੱਗਾ, ਦਲਜੀਤ ਸਿੰਘ, ਕ੍ਰਾਂਤੀਪਾਲ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਕਾਲਾ, ਅਮ੍ਰਿਤ ਕੌਰ, ਪ੍ਰਦੀਪ ਸਿੰਘ ਮਾਨ, ਰਾਮ ਕੁਮਾਰ ਰਾਣਾ, ਅਵਤਾਰ ਸਿੰਘ ਰਾਣਾ, ਪਿਆਰੇ ਲਾਲ, ਸੁਮਨ ਚਾਂਦਲਾ, ਨੀਲਮ ਸ਼ਰਮਾ, ਨੀਲਮ ਰਾਣਾ, ਇਕਬਾਲ ਸਿੰਘ, ਲਖਵੀਰ ਕੌਰ, ਗੁਰਜਿੰਦਰ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਰਣਵੀਰ ਸਿੰਘ, ਵਿਜੇ ਕੁਮਾਰ, ਕੁਲਦੀਪ ਸਿੰਘ ਪਰਮਾਰ, ਬਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਖੇਡ ਅਧਿਆਪਕ ਹਾਜਰ ਸਨ।

Share This Article
Leave a comment

Leave a Reply

Your email address will not be published. Required fields are marked *