13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ

Jiya Nagpal
2 Min Read

ਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਸਤੰਬਰ :             ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸਥਾਨਕ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਸਮੁੱਚੇ ਪੰਜਾਬ ਵਿਚ 92 ਵਿਧਾਨ ਸਭਾ ਹਲਕਿਆਂ ਵਿੱਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕੀਤਾ ਜਾਵੇਗਾ।

ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਚੇਅਰਮੈਨ ਵੇਅਰਹਾਉਸ ਰਨਧੀਰ ਸਿੰਘ ਧੀਰਾ ਖੁੱਡੀਆਂ ਵੱਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਬਾਣੀ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਐਸ.ਡੀ.ਐੱਮ ਮਲੋਟ ਪੰਕਜ ਕੁਮਾਰ, ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਬਲਾਕ ਪ੍ਰਧਾਨ ਲੰਬੀ ਹਰਕੇਵਲ ਸਿੰਘ ਧਾਲੀਵਾਲ, ਚੇਅਰਮੈਨ ਮੁਸਲਿਮ ਵਿੰਗ ਦਰਸ਼ਨ ਲੰਬੀ, ਚੇਅਰਮੈਨ ਸੀਐਮਐਸ ਹਰਪ੍ਰੀਤ ਸਿੰਘ ਕਰਮਗੜ, ਰਾਜਾ ਮਾਹੂਆਣਾ, ਸਿੱਖਿਆ ਕੋਆਰਡੀਨੇਟਰ ਗੁਰਮਨ ਲਾਲਬਾਈ, ਤੋਜੀ ਲੰਬੀ, ਸਰਪੰਚ ਸੇਨਾਖੇੜਾ ਖੁਸ਼ਵੀਰ ਸਿੰਘ, ਸਰਪੰਚ ਭੀਟੀਵਾਲਾ ਜਗਵਿੰਦਰ ਸਿੰਘ ਕਾਲਾ, ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *