ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ

Jiya Nagpal
1 Min Read

ਬਟਾਲਾ, 12 ਸਤੰਬਰ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ।

ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕਿਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖੀਏ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਅਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਸਫਾਈ ਅਭਿਆਨ ਦੌਰਾਨ, ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Share This Article
Leave a comment

Leave a Reply

Your email address will not be published. Required fields are marked *