16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਵਿਖੇ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ – ਵਿਧਾਇਕ ਡਾ. ਅਜੇ ਗੁਪਤਾ

Jiya Nagpal
5 Min Read

ਅੰਮ੍ਰਿਤਸਰ, 13 ਸਤੰਬਰ (      ) – ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ `ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ `ਹਮਾਰੇ ਰਾਮ` ਦਾ ਮੰਚਨ ਕੀਤਾ ਜਾਵੇਗਾ। ਇਸ ਨਾਟਕ ਦੇ ਇੱਕ ਦਿਨ ਵਿੱਚ ਦੋ ਸ਼ੋਅ ਹੋਣਗੇ।

ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਪ੍ਰਨਵ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ 12 ਸ਼ਹਿਰਾਂ ਵਿੱਚ `ਹਮਾਰੇ ਰਾਮ` ਨਾਟਕ ਦੀਆਂ 41 ਪੇਸ਼ਕਾਰੀਆਂ ਰਾਹੀਂ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ।

ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ `ਹਮਾਰੇ ਰਾਮ` ਨਾਟਕ ਦਾ ਮੰਚਨ ਕੀਤਾ ਜਾਵੇਗਾ ਅਤੇ ਦੋ ਦਿਨ੍ਹਾਂ ਦੌਰਾਨ ਕੁੱਲ ਚਾਰ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਪਹਿਲਾ ਸ਼ੋਅ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਤੱਕ ਹੋਵੇਗਾ ਜਦਕਿ ਦੂਸਰਾ ਸ਼ੋਅ ਸ਼ਾਮ 6:30 ਤੋਂ ਰਾਤ 10:00 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ 17 ਸਤੰਬਰ ਨੂੰ ਵੀ ਪਹਿਲਾ ਸ਼ੋਅ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਤੱਕ ਹੋਵੇਗਾ ਜਦਕਿ ਦੂਸਰਾ ਸ਼ੋਅ ਸ਼ਾਮ 6:30 ਤੋਂ ਰਾਤ 10:00 ਵਜੇ ਤੱਕ ਹੋਵੇਗਾ।

ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਇਹ ਸ਼ੋਅ ਪੂਰੀ ਤਰ੍ਹਾਂ ਮੁਫ਼ਤ ਹੋਣਗੇ ਅਤੇ ਇੱਕ ਸ਼ੋਅ ਵਿੱਚ ਦਰਸ਼ਕਾਂ ਦੀ ਗਿਣਤੀ 750 ਹੋਵੇਗੀ। ਉਨ੍ਹਾਂ ਕਿਹਾ ਕਿ ਸ਼ੋਅ ਵਿੱਚ ਦਾਖ਼ਲਾ ਪਾਸ ਰਾਹੀਂ ਹੋਵੇਗਾ ਅਤੇ ਇਹ ਪਾਸ `ਬੁੱਕ ਮਾਈ ਸ਼ੋਅ` ਐਪ ਰਾਹੀਂ ਬੁੱਕ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ `ਹਮਾਰੇ ਰਾਮ` ਨਾਟਕ ਦੇ ਪਾਸ ਸੈਰ ਸਪਾਟਾ ਵਿਭਾਗ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਦਫ਼ਤਰ ਜਾਂ ਸਨਾਤਨ ਸੇਵਾ ਸੰਮਤੀ ਕੋਲੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਹੋ ਰਹੇ `ਹਮਾਰੇ ਰਾਮ` ਨਾਟਕ ਨੂੰ ਦੇਖਣ ਲਈ ਆਪਣਾ ਨਾਮ ਰਜ਼ਿਸਟਰਡ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਧਰਮ ਦਾ ਸਤਿਕਾਰ ਕਰਦਿਆਂ

ਪ੍ਰੈੱਸ ਕਾਨਫਰੰਸ ਦੌਰਾਨ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਪ੍ਰਨਵ ਧਵਨ ਨੇ ਦੱਸਿਆ ਕਿ ਨਾਟਕ ’ਹਮਾਰੇ ਰਾਮ’ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੁਆਰਾ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਵਸਨੀਕਾਂ ਨੂੰ ਵੀ ਇਹ ਨਾਟਕੀ ਪੇਸ਼ਕਾਰੀਆਂ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ “ਹਮਾਰੇ ਰਾਮ” ਇੱਕ ਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।

ਇਸ ਨਾਟਕ ਦੀ ਵਿਲੱਖਣਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਪ੍ਰਨਵ ਧਵਨ ਨੇ ਕਿਹਾ ਕਿ ਪਰੰਪਰਾਗਤ ਦ੍ਰਿਸ਼ਾਂ ਦੇ ਉਲਟ, “ਹਮਾਰੇ ਰਾਮ” ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂ ਵਿਆਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ `ਹਮਾਰੇ ਰਾਮ` ਨਾਟਕ ਨੂੰ ਦੇਖਣ ਲਈ ਜ਼ਰੂਰ ਪਹੁੰਚਣ।

ਸ੍ਰੀ ਧਵਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮੋਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਹਮਾਰੇ ਰਾਮ ਨਾਟਕ ਦਾ ਮੰਚਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 16, 17 ਸਤੰਬਰ ਨੂੰ ਅੰਮ੍ਰਿਤਸਰ ਤੋਂ ਇਲਾਵਾ 18 ਅਤੇ 19 ਸਤੰਬਰ ਨੂੰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ, 20 ਸਤੰਬਰ ਨੂੰ ਖੰਨਾ ਵਿਖੇ, 25 ਅਤੇ 26 ਸਤੰਬਰ ਨੂੰ ਲੁਧਿਆਣਾ ਦੇ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅਤੇ 27 ਸਤੰਬਰ ਨੂੰ ਸੰਗਰੂਰ ਦੇ ਐਸ.ਐਲ.ਆਈ.ਈ.ਟੀ. ਲੌਂਗੋਵਾਲ ਵਿਖੇ ਕੀਤੀਆਂ ਜਾਣਗੀਆਂ।

ਇਸ ਮੌਕੇ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *