ਫਰੀਦਕੋਟ 15 ਸਤੰਬਰ ()
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਆਯੂਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਅਤੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਰਾਹਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੇ ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਪਰਿਵਾਰ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਬਿਜਲੀ, ਸਿੱਖਿਆ, ਸਿਹਤ, ਰਾਸ਼ਨ ਅਤੇ ਹੋਰ ਜ਼ਰੂਰੀ ਸਹੂਲਤਾਂ ’ਤੇ ਵੱਧ ਤੋਂ ਵੱਧ ਰਾਹਤ ਮਿਲ ਸਕੇ।
ਸ. ਸੇਖੋਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਪਹਿਲਕਦਮੀਆਂ ਨਾਲ ਪਰਿਵਾਰਾਂ ਦੀ ਮਹੀਨਾਵਾਰ ਬੱਚਤ ਵਿੱਚ ਵਾਧਾ ਹੋ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਹੋਰ ਜ਼ਰੂਰੀ ਲੋੜਾਂ ’ਤੇ ਧਿਆਨ ਦੇਣ ਲਈ ਵਧੇਰੇ ਆਰਥਿਕ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀ ਜਾ ਰਹੀ ਰਾਹਤ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਇਸ ਦਾ ਸਿੱਧਾ ਲਾਭ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ।
ਇਸ ਮੌਕੇ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਮੈਂਟ ਟਰੱਸਟ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਤਜਿੰਦਰਦਾਸ ਰਿੰਕੂ ਸਮਾਧਾਂ ਵਾਲਾ, ਅਮਰਜੀਤ ਸਿੰਘ ਪਰਮਾਰ ਚੇਅਰਮੈਨ ਵਿਮੁਕਤ ਜਾਤੀ, ਬਲਜਿੰਦਰ ਸਿੰਘ ਅਹੂਜਾ ਪ੍ਰਧਾਨ ਨਗਰ ਕੌਂਸਲ ਫਰੀਦਕੋਟ ਤੋਂ ਇਲਾਵਾ ਸਮੂਹ ਪੰਚ/ਸਰਪੰਚ ਬਲਾਕ ਪ੍ਰਧਾਨ ਹਾਜ਼ਰ ਸਨ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਨੂੰ ਦੱਸਿਆ ਆਮ ਪਰਿਵਾਰਾਂ ਲਈ ਵੱਡੀ ਰਾਹਤ
Leave a comment
