ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਕੀਤਾ ਉਦਘਾਟਨ

Jiya Nagpal
1 Min Read

ਕੋਟਕਪੂਰਾ, 19 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਜਿਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਰੀਰਕ ਕਸਰਤ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿਮ ਅਤੇ ਖੇਡਾਂ ਨਾਲ ਸਬੰਧਤ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੁੰਦੇ ਹਨ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਜਿਮ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *