ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਫ਼ਿਰੋਜ਼ਪੁਰ ਵਿਖੇ ਪੁੱਜਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ ਸਵਾਗਤ

Jiya Nagpal
2 Min Read
0-3248x1440-0-0-{}-0-12#

‎ਫ਼ਿਰੋਜ਼ਪੁਰ 21 ਅਕਤੂਬਰ – ‎ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫੀ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਟਰਾਫੀ ਟੂਰ ਦਾ ਸਵਾਗਤ ਕੀਤਾ ।

‎ਵਿਧਾਇਕ  ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਟਰਾਫੀ ਟੂਰ ਦਾ ਮਕਸਦ ਏਸ਼ੀਅਨ ਹਾਕੀ ਚੈਂਪੀਅਨਜ਼  ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਣੇ ਆਮ ਲੋਕਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ।

‎ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਮਨ ਨੂੰ ਪ੍ਰਸੰਨ ਕਰਦੀਆਂ ਹਨ ਅਤੇ ਵਿਅਕਤੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ।

‎ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਬਹੁਤ ਹੀ ਅਹਿਮ ਉਪਰਾਲਾ ਹੈ। ਜਿਸ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਖੇਡਾਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਖੇਡ ਪ੍ਰੇਮੀ ਭਾਗ ਲੈਣ। ਉਨ੍ਹਾਂ ਦੱਸਿਆ ਕਿ ਕੱਲ ਇਹ ਟਰਾਫੀ ਤਰਨ ਤਾਰਨ ਅਤੇ ਫ਼ਿਰ ਅੰਮ੍ਰਿਤਸਰ ਲਈ ਰਵਾਨਾ ਕੀਤੀ ਜਾਵੇਗੀ।

‎ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਕਮ ਨੋਡਲ ਅਫ਼ਸਰ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਗੁਰਦੀਪ ਸਿੰਘ, (ਰਿਟਾ) ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਬਲਵੰਤ ਸਿੰਘ ਅਤੇ ਹਰਨਾਰਾਯਣ ਸਿੰਘ, ਗੁਰਨਾਮ ਸਿੱਧੂ ਪ੍ਰਧਾਨ ਸਤਲੁਜ ਪ੍ਰੈੱਸ ਕਲੱਬ ਸਮੇਤ ਖੇਡ ਕੋਚ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *