ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Jiya Nagpal
2 Min Read

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਉਪਲਬਧ ਰਹੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਕੰਮ ਵਿੱਚ ਆਪਸੀ ਤਾਲਮੇਲ ਬਣਾ ਕੇ ਰੱਖਿਆ ਜਾਵੇ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 241142 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 221509 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ 106214.69 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।

Share This Article
Leave a comment

Leave a Reply

Your email address will not be published. Required fields are marked *