ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਵੇਚਣ ‘ਤੇ ਪਾਬੰਦੀ

Jiya Nagpal
2 Min Read

ਬਰਨਾਲਾ, 26 ਅਕਤੂਬਰ- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰਨ ਪਾਬੰਦੀ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰਤਾ ਵਿੱਚ ਇਹ ਧਿਆਨ ਵਿੱਚ ਆਇਆ ਹੈ ਕਿ ਕੁਝ ਫੂਡ ਬਿਜ਼ਨਸ ਆਪਰੇਟਰਾਂ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚੇ ਜਾ ਰਹੇ ਹਨ, ਜਦੋਂ ਕਿ ਇਹਨਾਂ ਪਦਾਰਥਾਂ ਦੇ ਲੇਬਲ ‘ਤੇ ਸਾਫ਼ ਲਿਖਿਆ ਹੁੰਦਾ ਹੈ ਕਿ ਇਹ “ਬੱਚਿਆਂ ਲਈ ਸਿਫ਼ਾਰਸ਼ ਨਹੀਂ ਕੀਤੇ ਜਾਂਦੇ”। ਇਨ੍ਹਾਂ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਜੋ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ ਅਤੇ ਬੱਚਿਆਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਂਦੀ ਹੈ। ਇਸ ਤੋਂ ਇਲਾਵਾ, ਇਹਨਾਂ ਦੀ ਵਰਤੋਂ ਨਸ਼ਿਆਂ ਦੇ ਪਹਿਲੇ ਪੱਧਰ ਨੂੰ ਵੀ ਉਤਸ਼ਾਹਿਤ ਕਰਦੀ ਹੈ। ਇਸ ਲਈ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਬਰਨਾਲਾ ਅੰਦਰ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਇਹ ਹੁਕਮ ਮਿਤੀ 22 ਦਸੰਬਰ 2026 ਤੱਕ ਜ਼ਿਲ੍ਹਾ ਬਰਨਾਲਾ ਵਿੱਚ ਲਾਗੂ ਰਹਿਣਗੇ।

Share This Article
Leave a comment

Leave a Reply

Your email address will not be published. Required fields are marked *