ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਦਾ ਰਸਮੀ ਸਵਾਗਤ ਕੀਤਾ ਗਿਆ

Jiya Nagpal
2 Min Read
ਰੂਪਨਗਰ, 28 ਅਕਤੂਬਰ: ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਹਰਜੀਤ ਸਿੰਘ ਖਾਲਸਾ ਵੱਲੋਂ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਸ਼ਮੂਲੀਅਤ ਕਰਦਿਆਂ ਸੈਸ਼ਨ ਜੱਜ ਸਾਹਿਬ ਦਾ ਰਸਮੀ ਸਵਾਗਤ ਕੀਤਾ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜੂ ਅਤੇ ਬਾਰ ਦੇ ਹੋਰ ਮੈਂਬਰਾਂ ਵੱਲੋਂ ਸ੍ਰੀ ਹਰਜੀਤ ਸਿੰਘ ਖਾਲਸਾ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਕੀਲ ਭਾਈਚਾਰੇ ਦੇ ਨੁਮਾਇੰਦਿਆਂ ਨੇ ਸੈਸ਼ਨ ਜੱਜ ਸਾਹਿਬ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜੂ ਤੋਂ ਇਲਾਵਾ ਸ੍ਰੀ ਜੀ.ਪੀ.ਐੱਸ. ਢੇਰ, ਸ੍ਰੀ ਸੂਰਜਪਾਲ ਸਿੰਘ, ਸ੍ਰੀ ਚਰਨਜੀਤ ਸਿੰਘ ਘਈ, ਸ੍ਰੀ ਤਾਰਾ ਸਿੰਘ ਚਾਹਲ ਅਤੇ ਹੋਰ ਵਕੀਲਾਂ ਨੇ ਸ੍ਰੀ ਹਰਜੀਤ ਸਿੰਘ ਖਾਲਸਾ ਦਾ ਰੂਪਨਗਰ ਵਿਖੇ ਅਹੁਦਾ ਸੰਭਾਲਣ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਬਾਰ ਅਤੇ ਬੈਂਚ ਵਿਚਕਾਰ ਆਪਸੀ ਤਾਲਮੇਲ ਤੇ ਸਹਿਯੋਗ ਨਾਲ ਨਿਆਂ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਹਰਜੀਤ ਸਿੰਘ ਖਾਲਸਾ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਸਵਾਗਤ ਤੇ ਸਨਮਾਨ ਲਈ ਧੰਨਵਾਦ ਪ੍ਰਗਟਾਇਆ।
Share This Article
Leave a comment

Leave a Reply

Your email address will not be published. Required fields are marked *