ਤਰਨ ਤਾਰਨ, 28 ਅਕਤੂਬਰ : ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਸਪੋਰਟਸ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਮਿਤੀ 1-4-2025 ਤੋਂ 31-3-2026 ਤੱਕ ਜੂਨੀਅਰ ਨੈਸ਼ਨਲ ਅਤੇ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਰਾਜ ਦੇ ਖਿਡਾਰੀਆਂ ਨੂੰ ਸਕਾਲਰਸ਼ਿਪ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵੱਲੋਂ ਸਕਾਲਰਸ਼ਿਪ ਲਈ ਭਰਿਆ ਜਾਣ ਵਾਲਾ ਪ੍ਰੋਫਾਰਮਾ, ਨਿਯਮ ਅਤੇ ਸ਼ਰਤਾਂ ਖੇਡ ਵਿਭਾਗ ਦੇ ਆਨਲਾਈਨ ਸਪੋਰਟਸ ਪੋਰਟਲ ‘ਤੇ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਯੋਗ ਖਿਡਾਰੀ ਆਪਣਾ ਬਿਨੈ ਪੱਤਰ ਪੰਜਾਬ ਸਪੋਰਟਸ ਪੋਰਟਲ ਰਾਹੀਂ 15-11- 26 ਤੱਕ ਆਨਲਾਈਨ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਵਲ ਪੰਜਾਬ ਸਪੋਰਟਸ ਪੋਰਟਲ ਰਾਹੀਂ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਹੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਆਨਲਾਈਨ ਫਾਰਮ ਭਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਖੇਡ ਦਫ਼ਤਰ, ਤਰਨ ਤਾਰਨ ਵਿਖੇ ਆ ਕੇ ਆਨਲਾਈਨ ਫਾਰਮ ਭਰਵਾ ਸਕਦਾ ਹੈ।
