ਸੁਰੱਖਿਅਤ ਬਚਪਨ ਅਭਿਆਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਜਾਗਰੂਕਤਾ ਕੈਂਪ ਲਗਾਇਆ

Jiya Nagpal
1 Min Read
ਰੂਪਨਗਰ, 31 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਤਰਨਤਾਰਨ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ, ਸੰਭਾਵੀ ਖ਼ਤਰਿਆਂ ਤੋਂ ਬਚਾਅ ਕਰਨ ਅਤੇ ਆਪਣੇ ਕਾਨੂੰਨੀ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸ. ਤਰਨਤਾਰਨ ਸਿੰਘ ਬਿੰਦਰਾ ਨੇ ਕਿਹਾ ਕਿ ‘ਸੁਰੱਖਿਅਤ ਬਚਪਨ ਅਭਿਆਨ’ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਹਰ ਬੱਚੇ ਤੱਕ ਕਾਨੂੰਨੀ ਜਾਣਕਾਰੀ ਪਹੁੰਚਾਈ ਜਾ ਸਕੇ ਅਤੇ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ।
Share This Article
Leave a comment

Leave a Reply

Your email address will not be published. Required fields are marked *