ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਟਾਲਾ ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਬੱਸ ਰਵਾਨਾ

Jiya Nagpal
2 Min Read

ਬਟਾਲਾ, 3 ਨਵੰਬਰ – ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਵਾਰਡ ਨੰਬਰ 41 ਤੋਂ ਮਥੁਰਾ ਅਤੇ ਵ੍ਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ।

ਇਸ ਮੌਕੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਆਗੂ ਸੁਭਾਸ਼ ਮਹਿਤਾ ਅਤੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਸ਼ਰਧਾਲੂਆਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ਼ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।

ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।

Share This Article
Leave a comment

Leave a Reply

Your email address will not be published. Required fields are marked *