ਜਨਗਣਨਾ 2027 ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ 16 ਨਵੰਬਰ ਤੋਂ —— ਡਿਪਟੀ ਕਮਿਸ਼ਨਰ

Jiya Nagpal
2 Min Read

ਸ੍ਰੀ ਮੁਕਤਸਰ ਸਾਹਿਬ, 04 ਨਵੰਬਰ:      ਜਨਗਣਨਾ 2027 ਦੇ ਦੂਜੇ ਫੇਜ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ—2027 ਦਾ ਦੂਜਾ ਪੜਾਅ ਪੂਰੇ ਪੰਜਾਬ ਵਿੱਚ 16 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ—ਗਣਨਾ ਦੀ ਸਹੂਲਤ ਉਪਲਬਧ ਹੋਵੇਗੀ, ਜਦਕਿ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ—ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ।
ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਜਨਗਣਨਾ ਦੇ ਇਸ ਅਹਿਮ ਕਾਰਜ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਪਰਿਵਾਰ ਇਸ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾ ਸਕੇ। ਉਹਨਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਉਲੀਕਣ ਲਈ ਮਹੱਤਵਪੂਰਨ ਆਧਾਰ ਬਣਦੇ ਹਨ। ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਯੋਜਨਾਬੰਦੀ ਲਈ ਸਹੀ ਆਬਾਦੀ ਅੰਕੜੇ ਬਹੁਤ ਜ਼ਰੂਰੀ ਹਨ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ  ਕਿ ਫੇਜ਼ 2 ਲਈ ਮਿਤੀ—ਬੱਧ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ ਨਾਲ ਹੀ ਲੋਕਾਂ ਨੂੰ  ਸਵੈ—ਗਣਨਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਏ.ਡੀ.ਸੀ(ਜ) ਸ੍ਰੀ ਡੈਵੀ ਗੋਇਲ,ਸਮੂਹ ਐਸ.ਡੀ.ਐਮ ,ਡਿਪਟੀ ਈ.ਐਸ.ਏ ਸ੍ਰੀ ਰੁਪਿੰਦਰ ਸਿੰਘ, ਸ੍ਰੀ ਪੰਕਜ਼ ਕੁਮਾਰ( ਅੰਕੜਾ ਜਾਂਚ ਕਰਤਾ), ਸ੍ਰੀ ਅਰਸ਼ਿਤ ਗਰਗ ( ਜੂਨੀਅਰ ਕਾਰਜਕਾਰੀ ) ਅਤੇ ਸਮੂਹ ਚਾਰਜ ਅਫਸਰਾਂ ਵੱਲੋਂ ਭਾਗ ਲਿਆ ਗਿਆ।

Share This Article
Leave a comment

Leave a Reply

Your email address will not be published. Required fields are marked *