ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ 29 ਚਲਾਨ, 1.45 ਲੱਖ ਰੁਪਏ ਜੁਰਮਾਨਾ

Jiya Nagpal
2 Min Read

ਬਰਨਾਲਾ, 5 ਨਵੰਬਰ-  ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਵਿਚ ਦੌਰਾ ਕਰ ਰਹੀਆਂ ਹਨ।
  ਇਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਵਲੋਂ ਪਿੰਡ ਜੋਧਪੁਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿੱਥੇ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ। ਉਹਨਾਂ ਕਿਸਾਨਾਂ ਅਤੇ ਬੇਲਰ ਮਾਲਕਾਂ ਨਾਲ ਗੱਲ ਕੀਤੀ ਅਤੇ ਓਹਨਾਂ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤਕ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ 83 ਮਾਮਲੇ ਆ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ ਤਕ 29 ਚਲਾਨ ਕੱਟੇ ਜਾ ਚੁੱਕੇ ਹਨ ਅਤੇ 1,45,000 ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਸਬੰਧਤ ਅਮਲੇ ਦੀ ਰਿਪੋਰਟ ਅਨੁਸਾਰ 31 ਮਾਮਲੇ ਨੋ ਬਰਨਿੰਗ ਪਾਏ ਗਏ ਹਨ ਅਤੇ ਬਾਕੀਆਂ ਦੀ ਰਿਪੋਰਟ ਆਉਣ ਬਾਕੀ ਹੈ।
ਓਹਨਾਂ ਕਿਹਾ ਕਿ ਮਾਲ ਵਿਭਾਗ ਸਮੇਤ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਜਲਦ ਤੋਂ ਜਲਦ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਖੇਤੀਬਾੜੀ ਵਿਭਾਗ/ ਸਹਿਕਾਰੀ ਸੋਸਾਇਟੀ/ ਨੋਡਲ ਅਫ਼ਸਰਾਂ ਨਾਲ ਤਾਲਮੇਲ ਰੱਖਦੇ ਹੋਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share This Article
Leave a comment

Leave a Reply

Your email address will not be published. Required fields are marked *